September 20, 2026, 2:00 am
----------- Advertisement -----------
HomeNewsBreaking Newsਪੰਜਾਬੀ ਗਾਇਕ ਸੁਰਿੰਦਰ ਛਿੰਦਾ ਹਸਪਤਾਲ 'ਚ ਭਰਤੀ!

ਪੰਜਾਬੀ ਗਾਇਕ ਸੁਰਿੰਦਰ ਛਿੰਦਾ ਹਸਪਤਾਲ ‘ਚ ਭਰਤੀ!

Published on

----------- Advertisement -----------

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਕਰੀਬੀ ਨੇ ਦੱਸਿਆ ਕਿ ਛਿੰਦਾ ਦਾ ਕੁਝ ਦਿਨ ਪਹਿਲਾਂ ਮਾਮੂਲੀ ਅਪਰੇਸ਼ਨ ਹੋਇਆ ਸੀ। ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ। ਇਸ ਕਾਰਨ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਉਨ੍ਹਾਂ ਦੀ ਹਾਲਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।
ਦੱਸ ਦਈਏ ਕਿ ਛਿੰਦਾ ਨੇ ‘ਪੁਤ ਜੱਟਾਂ ਦੇ’, ‘ਟਰੱਕ ਬੱਲੀਏ’, ‘ਬਲਬੀਰੋ ਭਾਬੀ’, ‘ਕੇਹਰ ਸਿੰਘ ਦੀ ਮੌਤ’ ਆਦਿ ਕਈ ਹਿੱਟ ਗੀਤ ਦਿੱਤੇ ਹਨ। ਛਿੰਦਾ ਪੰਜਾਬੀ ਗਾਇਕ ਕੁਲਦੀਪ ਮਾਣਕ ਦੇ ਸਹਿਯੋਗੀ ਵੀ ਰਹੇ ਹਨ। ਛਿੰਦਾ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ, ਗਿੱਲ ਹਰਦੀਪ ਅਤੇ ਉਨ੍ਹਾਂ ਦੇ ਪੁੱਤਰ ਮਨਿੰਦਰ ਸ਼ਿੰਦਾ ਨੂੰ ਸੰਗੀਤ ਦੀ ਸਿੱਖਿਆ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...