June 6, 2026, 4:30 pm
----------- Advertisement -----------
HomeNewsEntertainmentਪੰਜਾਬੀ ਫ਼ਿਲਮ 'ਮਸਤਾਨੇ' ਅੱਜ ਹੋਈ ਰਿਲੀਜ਼, ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਪੰਜਾਬੀ ਫ਼ਿਲਮ ‘ਮਸਤਾਨੇ’ ਅੱਜ ਹੋਈ ਰਿਲੀਜ਼, ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

Published on

----------- Advertisement -----------

ਮਸ਼ਹੂਰ ਪੰਜਾਬੀ ਅਦਾਕਾਰ ਤਰਸੇਮ ਜੱਸੜ ਤੇ ਗੁਰਪ੍ਰੀਤ ਘੁੱਗੀ ਇਨ੍ਹੀਂ ਦਿਨੀਂ ਆਪਣੀ ਨਵੀਂ ਫ਼ਿਲਮ ‘ਮਸਤਾਨੇ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਪੰਜਾਬੀ ਫ਼ਿਲਮ ‘ਮਸਤਾਨੇ’ ਅੱਜ ਯਾਨੀ 25 ਅਗਸਤ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਦੱਸ ਦਈਏ ਕਿ ਫ਼ਿਲਮ ‘ਬੁੱਕ ਮਾਈ ਸ਼ੋਅ’ ’ਤੇ ਵੀ ਟਰੈਂਡ ਕਰ ਰਹੀ ਹੈ। ਅਜਿਹਾ ਬਹੁਤ ਘੱਟ ਦੇਖਣ ਨੂੰ ਮਿਲਦਾ ਹੈ ਕਿ ਕਿਸੇ ਪੰਜਾਬੀ ਫ਼ਿਲਮਾਂ ਦੀਆਂ ਟਿਕਟਾਂ ‘ਬੁੱਕ ਮਾਈ ਸ਼ੋਅ’ ’ਤੇ ਟਰੈਂਡ ਕਰਨ। ਫ਼ਿਲਮ ਦੀਆਂ 5.66 ਹਜ਼ਾਰ ਤੋਂ ਵੱਧ ਟਿਕਟਾਂ ਵਿੱਕ ਚੁੱਕੀਆਂ ਹਨ। ਦੱਸ ਦੇਈਏ ਕਿ ਫ਼ਿਲਮ ਪ੍ਰਤੀ ਦਰਸ਼ਕਾਂ ਦਾ ਉਤਸ਼ਾਹ ਵੀ ਬੇਹੱਦ ਜ਼ਿਆਦਾ ਹੈ।
ਫ਼ਿਲਮ ’ਚ ਤਰਸੇਮ ਜੱਸੜ, ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ, ਰਾਹੁਤ ਦੇਵ, ਕਰਮਜੀਤ ਅਨਮੋਲ, ਹੰਨੀ ਮੱਟੂ, ਬਨਿੰਦਰ ਬੰਨੀ, ਅਵਤਾਰ ਗਿੱਲ ਤੇ ਆਰਿਫ ਜ਼ਕਾਰੀਆ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਸ਼ਰਨ ਆਰਟ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਫ਼ਿਲਮ ਦੇ ਪ੍ਰੋਡਿਊਸਰ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ, ਕਰਮਜੀਤ ਸਿੰਘ ਜੌਹਲ ਤੇ ਰਾਜਵਿੰਦਰ ਸਿੰਘ ਢਿੱਲੋਂ ਹਨ। ਇਸ ਫ਼ਿਲਮ ਦਾ ਸਮਾਂ 2 ਘੰਟੇ 25 ਮਿੰਟ ਹੈ, ਜਿਸ ਨੂੰ U/A ਸਰਟੀਫਿਕੇਟ ਮਿਲਿਆ ਹੈ, ਭਾਵ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰੇ ਇਸ ਫ਼ਿਲਮ ਦਾ ਇਕੱਠੇ ਆਨੰਦ ਮਾਣ ਸਕਦੇ ਹਨ।
ਦੱਸ ਦਈਏ ਕਿ ਫ਼ਿਲਮ ‘ਮਸਤਾਨੇ’ ਸੱਚੀਆਂ ਘਟਨਾਵਾਂ ਤੋਂ ਪ੍ਰੇਰਿਤ ਹੈ । ਫ਼ਿਲਮ ‘ਚ ਨਾਦਰ ਸ਼ਾਹ ਦੇ ਜ਼ੁਲਮਾਂ ਵਿਰੁੱਧ ਬੇਕਸੂਰ ਲੋਕਾਂ ਦੀਆਂ ਜਾਨਾਂ ਬਚਾਉਣ ਦੇ ਲਈ ਢਾਲ ਬਣੇ ਸਿੱਖਾਂ ਦੀ ਕਹਾਣੀ ਨੂੰ ਬਿਆਨ ਕੀਤਾ ਜਾਵੇਗਾ । ਵੱਡੀ ਗੱਲ ਇਹ ਵੀ ਹੈ ਕਿ ਇਹ ਫ਼ਿਲਮ ਪੰਜਾਬੀ, ਹਿੰਦੀ, ਤੇਲਗੂ, ਮਰਾਠੀ ਅਤੇ ਤਮਿਲ ‘ਚ ਵੀ ਰਿਲੀਜ਼ ਹੋਣ ਜਾ ਰਹੀ ਹੈ ।ਦਰਸ਼ਕ ਇਸ ਫ਼ਿਲਮ ਦਾ ਅਨੰਦ ਇਨ੍ਹਾਂ ਪੰਜਾਂ ਭਾਸ਼ਾਵਾਂ ‘ਚ ਮਾਣ ਸਕਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...