July 23, 2026, 7:51 pm
----------- Advertisement -----------
HomeNewsHimachalਹਿਮਾਚਲ 'ਚ ਪੰਜਾਬੀ NRI ਜੋੜੇ 'ਤੇ ਹਮਲੇ ਦਾ ਮਾਮਲਾ: ਸਾਂਸਦ ਚੰਨੀ ਨੇ...

ਹਿਮਾਚਲ ‘ਚ ਪੰਜਾਬੀ NRI ਜੋੜੇ ‘ਤੇ ਹਮਲੇ ਦਾ ਮਾਮਲਾ: ਸਾਂਸਦ ਚੰਨੀ ਨੇ ਹਿਮਾਚਲ CM ਕੋਲ ਚੁੱਕਿਆ ਮੁੱਦਾ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਸਪੈਨਿਸ਼ ਜੋੜੇ ‘ਤੇ ਹੋਏ ਹਮਲੇ ‘ਤੇ ਗੁੱਸਾ ਜ਼ਾਹਰ ਕੀਤਾ ਹੈ। ਇਸ ਸਬੰਧੀ ਚੰਨੀ ਨੇ ਤੁਰੰਤ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਦੋਸ਼ੀਆਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ।
ਸੁੱਖੂ ਨੇ ਚੰਨੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹ ਸਾਰੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਹੁਕਮ ਦੇ ਰਹੇ ਹਨ। ਗ੍ਰਿਫਤਾਰੀ ਤੋਂ ਬਾਅਦ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਚੰਨੀ ਨੇ ਕਿਹਾ- ਉਕਤ ਹਮਲੇ ਰਾਹੀਂ ਪੰਜਾਬ ਅਤੇ ਹਿਮਾਚਲ ‘ਚ ਰਹਿੰਦੇ ਭਰਾਵਾਂ ‘ਚ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ।
ਦੱਸ ਦਈਏ ਕਿ ਕੁਝ ਦਿਨ ਪਹਿਲਾ ਅੰਮ੍ਰਿਤਸਰ ਦੇ ਇੱਕ ਐਨਆਰਆਈ ਸਪੈਨਿਸ਼ ਜੋੜੇ, ਜੋ ਹਿਮਾਚਲ ਦੇ ਡਲਹੌਜ਼ੀ ਵਿੱਚ ਘੁੰਮਣ ਗਏ ਸਨ, ‘ਤੇ ਪਾਰਕਿੰਗ ਨੂੰ ਲੈ ਕੇ 100 ਤੋਂ ਵੱਧ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਸਪੈਨਿਸ਼ ਪਤਨੀ, ਉਸ ਦਾ ਪੰਜਾਬ ਮੂਲ ਦਾ ਪਤੀ ਜ਼ਖ਼ਮੀ ਹੋ ਗਏ। ਜ਼ਖਮੀ ਪਤੀ ਦੀ ਹਾਲਤ ਇੰਨੀ ਗੰਭੀਰ ਸੀ ਕਿ ਉਹ ਦੋ ਦਿਨ ਹਸਪਤਾਲ ‘ਚ ਬੇਹੋਸ਼ ਪਿਆ ਰਿਹਾ। ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਨੂੰ ਸਾਰੀ ਘਟਨਾ ਬਾਰੇ ਪਤਾ ਲੱਗਾ।
ਪੀੜਤ ਐਨਆਰਆਈ ਕੰਵਲਜੀਤ ਸਿੰਘ ਨੇ ਦੱਸਿਆ ਸੀ ਕਿ ਉਹ ਪਿਛਲੇ 25 ਸਾਲਾਂ ਤੋਂ ਸਪੇਨ ਵਿੱਚ ਰਹਿ ਰਿਹਾ ਸੀ। ਉਨ੍ਹਾਂ ਕਿਹਾ ਕਿ “ਇੱਥੇ ਕੋਈ ਸੁਰੱਖਿਆ ਨਹੀਂ ਹੈ। ਸਾਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ, ਸਾਨੂੰ ਕਿਸੇ ਨੇ ਨਹੀਂ ਬਚਾਇਆ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...