ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਹਸਪਤਾਲ ਚ ਭਰਤੀ ਹਨ। ਦੱਸ ਦਈਏ ਕਿ ਗਾਇਕ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਹਸਪਤਾਲ ਦੇ ਬੈੱਡ ‘ਤੇ ਪਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਰਾਜਵੀਰ ਜਵੰਦਾ ਨੇ ਆਪਣੀ ਸਟੋਰੀ ‘ਚ ਕੁਝ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਨ੍ਹਾਂ ਨੇ ਆਪਣੀ ਬੀਮਾਰੀ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨੱਕ ਦਾ ਅਪਰੇਸ਼ਨ ਹੋਇਆ ਹੈ।
ਦਰਅਸਲ, ਰਾਜਵੀਰ ਜਵੰਦਾ ਦੇ ਨੱਕ ਦੇ ਅੰਦਰ ਮਾਸ ਵਧ ਗਿਆ ਸੀ, ਜਿਸ ਕਾਰਨ ਉਸ ਦੀ ਆਵਾਜ਼ ‘ਤੇ ਥੋੜ੍ਹਾ ਅਸਰ ਪਿਆ ਹੈ। ਅਜਿਹੇ ‘ਚ ਰਾਜਵੀਰ ਜਵੰਦਾ ਨੇ ਆਪਣੇ ਨੱਕ ਦਾ ਆਪਰੇਸ਼ਨ ਕਰਵਾਇਆ ਕਿਉਂਕਿ ਉਨ੍ਹਾਂ ਨੂੰ ਗਾਇਕ ਵਜੋਂ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਗਾਇਕ ਨੇ ਸਾਰੇ ਪ੍ਰਸ਼ੰਸ਼ਕਾਂ ਨੂੰ ਦੁਆਵਾਂ ਅਤੇ ਫਿਕਰ ਲਈ ਧੰਨਵਾਦ ਵੀ ਦਿੱਤਾ ਹੈ ਅਤੇ ਕਿਹਾ ਹੈ ਕਿ ਹੁਣ ਉਹ ਬਿਲਕੁਲ ਠੀਕ ਠਾਕ ਹਨ।
----------- Advertisement -----------
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਸਪਤਾਲ ‘ਚ ਭਰਤੀ
Published on
----------- Advertisement -----------
----------- Advertisement -----------