ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਜਾਣਕਾਰੀ ਸਾਂਝੀ ਕਰਦੇ ਹੋਏ ਰਿਸ਼ਤੇਦਾਰਾਂ ਅਤੇ ਦੋਸਤਾਂ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਲੜਕਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਅਤੇ ਜਦੋਂ ਉਨ੍ਹਾਂ ਨੇ ਉਥੇ ਜਾ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ।ਉਨ੍ਹਾਂ ਕਿਹਾ ਕਿ ਡਿਪਟੀ ਵੋਹਰਾ ਗਰੀਬਾਂ ਦੇ ਮਸੀਹਾ ਸਨ ਅਤੇ ਲਗਾਤਾਰ ਸਮਾਜ ਸੇਵਾ ਦੇ ਕੰਮ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਡਿਪਟੀ ਵੋਹਰਾ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਅਜਿਹੇ ਹਾਦਸਿਆਂ ਦਾ ਸਾਹਮਣਾ ਕਰ ਚੁੱਕੇ ਹਨ ਪਰ ਉਹ ਬਚ ਗਏ ਸਨ ਪਰ ਇਸ ਵਾਰ ਸ਼ਾਇਦ ਪ੍ਰਮਾਤਮਾ ਨੂੰ ਉਨ੍ਹਾਂ ਦੀ ਲੋੜ ਸੀ।ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਡਿਪਟੀ ਵੋਹਰਾ ਦਾ ਜਨਮ ਦਿਨ ਸੀ ਅਤੇ ਉਹ ਇਸ ਨੂੰ ਆਪਣੇ ਬੱਚਿਆਂ ਨਾਲ ਮਨਾਉਣਾ ਚਾਹੁੰਦੇ ਸਨ, ਪਰ ਅਜਿਹਾ ਨਹੀਂ ਹੋ ਸਕਿਆ।