ਪੰਜਾਬੀ ਗਾਇਕ ਸ਼੍ਰੀ ਬਰਾੜ ਹਸਪਤਾਲ ਵਿੱਚ ਦਾਖਲ ਹਨ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਹਸਪਤਾਲ ‘ਚ ਦਾਖਲ ਹੋਣ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਾ ਜਤਾਈ ਅਤੇ ਉਹਨਾਂ ਦੀ ਸਿਹਤਯਾਬੀ ਦੀਆਂ ਲਗਾਤਾਰ ਦੁਆਵਾਂ ਕਰ ਰਹੇ ਹਨ। ਸ਼ੇਅਰ ਕੀਤੀ ਤਸਵੀਰ ‘ਚ ਬਰਾੜ ਦੇ ਹੱਥ ‘ਤੇ ਡ੍ਰਿੱਪ ਲੱਗੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ” ਤਕਰੀਬਨ ਮਹੀਨੇ ਤੋਂ ਬੈਡ ਰੈਸਟ ਤੇ ਚਲ ਰਿਹਾ ਸੀ ,ਮੈਂ ਤੁਹਾਡੀਆਂ ਦੁਆਵਾਂ ਨਾਲ ਠੀਕ ਹਾਂ, ਹੋਰ ਇਕ-ਦੋ ਮਹੀਨਿਆਂ ਵਿਚ ਆਪਾਂ ਘਰ ਆ ਜਾਣਾ..ਕਲ ਬੈਠੇ-ਬੈਠੇ ਅਚਾਨਕ ਅੱਖਾਂ ਭਰ ਆਈਆਂ ਤੇ ਦਿੱਲ ਵਿਚ ਪਿਆਰ ਭਰ ਆਇਆ ਬਾਬਾ ਦੀਪ ਸਿੰਘ ਜੀ ਦੇ ਲਈ ਅਤੇ ਇਹ ਕੁੱਝ ਸ਼ਬਦ ਲਿਖੇ ਮੈਂ ਭਰੀਆਂ ਅੱਖਾਂ ਨਾਲ ਤੇ ਰਿਕਾਰਡ ਕਿਤੇ ਸ਼ਾਇਦ ਤੁਹਾਨੂੰ ਪਸੰਦ ਆਉਣ..ਬੁਰੇ ਟਾਈਮ ਦੀ ਏਕ ਚੰਗੀ ਗੱਲ ਹੈ ਇਹ ਸਾਨੂੰ ਆਪਣੇ ਅਤੇ ਓਸ ਪਰਮਾਤਮਾ ਦੇ ਨੇੜੇ ਲੈ ਆਉਂਦਾ ਜਿਸਦੀ ਕੋਈ ਕੀਮਤ ਨਹੀਂ ਹੋ ਸਕਦੀ. ਵਾਹਿਗੁਰੂ ਜੀ ਮੇਹਰ ਕਰਨ ਬਾਕੀ 3-4 ਗੀਤ ਤਿਆਰ ਨੇ ਵੀਡੀਓ ਨਾਲ ਛੇਤੀ ਕਰ ਦੇਣੇ ਆਪਾਂ.. ਜ਼ਿੰਦਗੀ ਜ਼ਿੰਦਾਬਾਦ ਹੱਸਦੇ ਵਸਦੇ ਰਹੋ ਸਾਰੇ।”













