June 24, 2026, 11:39 pm
----------- Advertisement -----------
HomeNewsBreaking Newsਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌ+ਤ ਨੂੰ ਅੱਜ 1 ਸਾਲ ਹੋਇਆ ਪੂਰਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌ+ਤ ਨੂੰ ਅੱਜ 1 ਸਾਲ ਹੋਇਆ ਪੂਰਾ

Published on

----------- Advertisement -----------

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪਿਛਲੇ ਸਾਲ 29 ਮਈ ਦੀ ਸ਼ਾਮ ਨੂੰ ਹੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਛੇ ਸ਼ੂਟਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ‘ਚੋਂ 4 ਦੀ ਮੌਤ ਹੋ ਚੁੱਕੀ ਹੈ। 4 ਮੁਲਜ਼ਮ ਵਿਦੇਸ਼ ਬੈਠੇ ਹਨ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਪੂਰੀ ਕਰ ਲਈ ਗਈ ਹੈ। ਅਦਾਲਤ ਵਿੱਚ 1850 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਹਾਲਾਂਕਿ ਮੂਸੇਵਾਲਾ ਦਾ ਪਰਿਵਾਰ ਇਸ ਤੋਂ ਨਾਖੁਸ਼ ਜਾਪਦਾ ਹੈ। ਪੁੱਤ ਸਿੱਧੂ ਦੀ ਪਹਿਲੀ ਬਰਸੀ ‘ਤੇ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ਤੇ ਇਕ ਭਾਵੁਕ ਪੋਸਟ ਵੀ ਸਾਂਝੀ ਕੀਤੀ ਹੈ ਜਿਸ ਚ ਉਨ੍ਹਾਂ ਕਿਹਾ “ਅੱਜ ਤੁਹਾਨੂੰ ਦੇਖਿਆ ਸਾਲ ਹੋ ਗਿਆ, ਤੁਹਾਡੇ ਬਿਨ੍ਹਾਂ ਇਹ ਸਮਾਂ ਕਿਵੇਂ ਬਿਤਾਇਆ ਇਹ ਮੈਂ ਹੀ ਜਾਣਦੀ ਹਾਂ, ਪੁੱਤ ਘਰ ਵਾਪਿਸ ਆ ਜਾਓ।”

ਦੱਸ ਦਈਏ ਕਿ ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਠ ਦਾ ਭੋਗ ਪਾਇਆ ਜਾਵੇਗਾ। ਇਸ ਨਾਲ ਹੀ ਮੂਸੇਵਾਲਾ ਦੀ ਯਾਦ ‘ਚ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਰੋਸ ਮਾਰਚ ਵੀ ਕੱਢਿਆ ਜਾਵੇਗਾ। ਬੀਤੇ ਦਿਨੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਪਿੰਡ ਜਵਾਹਰਕੇ ਪਹੁੰਚੀ ਜਿੱਥੇ ਮੂਸੇਵਾਲਾ ਦਾ ਕਤਲ ਹੋਇਆ ਸੀ। ਉੱਥੇ ਪਹੁੰਚ ਕੇ ਮਾਤਾ ਚਰਨ ਕੌਰ ਨੇ ਮੱਥਾ ਟੇਕ ਕੇ ਆਪਣੇ ਪੁੱਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...