September 27, 2026, 11:26 pm
----------- Advertisement -----------
HomeNewsEducationਡਾ. ਰਤਨ ਸਿੰਘ ਜੱਗੀ ਦੀ ਘਾਲਣਾ ਦਾ ਪੰਜਾਬੀ ਯੂਨੀਵਰਸਿਟੀ ਵੱਲੋਂ ਸਨਮਾਨ

ਡਾ. ਰਤਨ ਸਿੰਘ ਜੱਗੀ ਦੀ ਘਾਲਣਾ ਦਾ ਪੰਜਾਬੀ ਯੂਨੀਵਰਸਿਟੀ ਵੱਲੋਂ ਸਨਮਾਨ

Published on

----------- Advertisement -----------

-ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ ‘ਚ ਪਾਏ ਵਡਮੁੱਲੇ ਯੋਗਦਾਨ ਲਈ ਪੰਜਾਬੀ ਯੂਨੀਵਰਸਿਟੀ ਵੱਲੋਂ ਡਾ. ਰਤਨ ਸਿੰਘ ਜੱਗੀ ਦਾ ਸਨਮਾਨ
-ਉਪ ਕੁਲਪਤੀ ਵੱਲੋਂ ਯੂਨੀਵਰਸਿਟੀ ਦੇ ਵਿਸ਼ੇਸ਼ ਸਥਾਪਨਾ ਦਿਵਸ ਮੌਕੇ ਡਾ. ਜੱਗੀ ਵੱਲੋਂ ਪੰਜਾਬੀ ਭਾਸ਼ਾ ਲਈ ਪਾਏ ਯੋਗਦਾਨ ਲਈ ਸ਼ਲਾਘਾ
ਪਟਿਆਲਾ, 30 ਅਪ੍ਰੈਲ: ਪੰਜਾਬੀ ਯੂਨੀਵਰਸਿਟੀ ਦੇ 60 ਸਾਲ ਪੂਰੇ ਹੋਣ ‘ਤੇ ਅੱਜ ਮਨਾਏ ਗਏ ਵਿਸ਼ੇਸ਼ ਸਥਾਪਨਾ ਦਿਵਸ ਮੌਕੇ ਪੰਜਾਬੀ ਦੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ ‘ਚ ਪਾਏ ਵਡਮੁੱਲੇ ਯੋਗਦਾਨ ਲਈ ਉਪ ਕੁਲਪਤੀ ਡਾ. ਅਰਵਿੰਦ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਜੱਗੀ ਦੀ ਸੁਪਤਨੀ ਡਾ. ਗੁਰਸ਼ਰਨ ਕੌਰ ਜੱਗੀ ਤੇ ਸਪੁੱਤਰ ਅਤੇ ਸੂਚਨਾ ਤੇ ਲੋਕ ਸੰਪਰਕ ਅਤੇ ਹਵਾਬਾਜੀ ਵਿਭਾਗਾਂ ਦੇ ਸਕੱਤਰ ਮਲਵਿੰਦਰ ਸਿੰਘ ਜੱਗੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਗੁਰੂ ਤੇਗ ਬਹਾਦਰ ਹਾਲ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਉੱਘੀਆਂ ਸਾਹਿਤਕ ਸ਼ਖ਼ਸੀਅਤਾਂ ਦੀ ਹਾਜ਼ਰੀ ‘ਚ ਸੰਬੋਧਨ ਕਰਦਿਆ ਡਾ. ਅਰਵਿੰਦ ਨੇ ਕਿਹਾ ਕਿ ਪੰਜਾਬੀ ਭਾਸ਼ਾ ਦਾ ਵਿਕਾਸ ਲਈ ਬਣੀ ਯੂਨੀਵਰਸਿਟੀ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਸਾਹਿਤ ਦੀ ਪ੍ਰਫੁਲਤਾ ਲਈ ਕੰਮ ਕਰਨ ਵਾਲੇ ਡਾ. ਰਤਨ ਸਿੰਘ ਜੱਗੀ ਨੂੰ ਅੱਜ ਯੂਨੀਵਰਸਿਟੀ ਵੱਲੋਂ ਸਨਮਾਨਤ ਕੀਤਾ ਜਾ ਰਿਹਾ ਹੈ।
ਉਪ ਕੁਲਪਤੀ ਨੇ ਕਿਹਾ ਕਿ ਡਾ. ਜੱਗੀ ਨੇ ਆਪਣੇ ਜੀਵਨ ਦੇ ਲੰਮੇ ਤਜਰਬੇ ਨਾਲ ਸਮਾਜ ਦੀ ਝੋਲੀ 129 ਕਿਤਾਬਾਂ ਦਾ ਬਹੁਮੁੱਲਾ ਖ਼ਜ਼ਾਨਾ ਪਾਇਆ ਹੈ, ਜਿਸ ਵਿੱਚ ਪ੍ਰਾਚੀਨ ਤੋਂ ਲੈਕੇ ਆਧੁਨਿਕ ਸਮੇਂ ਦੀ ਭਗਤੀ ਲਹਿਰ ਅਤੇ ਪੰਜਾਬੀ ਸਾਹਿਤ ਦੀ ਰਚਨਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਡਾ. ਜੱਗੀ ਨੇ ਕਿਸੇ ਇੱਕ ਭਾਸ਼ਾ ਤੱਕ ਸੀਮਤ ਨਾ ਹੋਕੇ ਸਗੋਂ ਅੰਗਰੇਜ਼ੀ, ਹਿੰਦੀ, ਪੰਜਾਬੀ, ਉਰਦੂ, ਫ਼ਾਰਸੀ ਅਤੇ ਸੰਸਕ੍ਰਿਤ ਭਾਸ਼ਾਵਾਂ ‘ਚ ਵੀ ਵਡਮੁੱਲਾ ਕੰਮ ਕੀਤਾ ਹੈ, ਜੋ ਕਿ ਚੋਣਵੇਂ ਵਿਦਵਾਨਾਂ ਦੇ ਹਿੱਸੇ ‘ਚ ਹੀ ਆਇਆ ਹੈ।
ਸਮਾਗਮ ਤੋਂ ਪਹਿਲਾਂ ਉਪ ਕੁਲਪਤੀ ਡਾ. ਅਰਵਿੰਦ ਨਾਲ ਹੋਈ ਗ਼ੈਰ-ਰਸਮੀ ਗੱਲਬਾਤ ਦੌਰਾਨ ਡਾ. ਰਤਨ ਸਿੰਘ ਜੱਗੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬੀ ਭਾਸ਼ਾ ਤੇ ਸਾਹਿਤ ਦੀ ਪ੍ਰਫੁਲਤਾ ਲਈ ਨਵੇਂ ਸਾਹਿਤਕਾਰਾਂ ਤੇ ਬੁੱਧੀਜੀਵੀਆਂ ਨੂੰ ਉਤਸ਼ਾਹਤ ਕਰਨ ਲਈ ਪੰਜਾਬੀ ਯੂਨੀਵਰਸਿਟੀ ਨੂੰ ਹੋਰ ਹੰਭਲਾ ਮਾਰਨ ਦੀ ਜ਼ਰੂਰਤ ਹੈ, ਜਿਸ ਲਈ ਉਹ ਖ਼ੁਦ ਆਪਣਾ ਸਹਿਯੋਗ ਦੇਣ ਨੂੰ ਤਿਆਰ ਹਨ।
ਡਾ. ਜੱਗੀ ਨੇ ਸਨਮਾਨਤ ਹੋਣ ਮਗਰੋਂ ਕਿਹਾ ਕਿ 24 ਸਾਲ ਤੋਂ ਵਧੇਰੇ ਸਮੇਂ ਤੱਕ ਯੂਨੀਵਰਸਿਟੀ ‘ਚ ਸੇਵਾਵਾਂ ਨਿਭਾਉਣ ਬਦਲੇ ਮਿਲੇ ਸਨਮਾਨ ਨੇ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਅਤੇ ਹੋਰ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ‘ਚ ਵੀ ਪੰਜਾਬੀ ਭਾਸ਼ਾ ਦੀ ਪ੍ਰਫੁਲਤਾ ਲਈ ਕੰਮ ਕਰਦੇ ਰਹਿਣਗੇ।
ਜ਼ਿਕਰਯੋਗ ਹੈ ਕਿ ਡਾ. ਜੱਗੀ ਨੂੰ 1989 ‘ਚ ‘ਤੁਲਸੀ ਰਮਾਇਣ’ ਦੇ ਪੰਜਾਬੀ ਭਾਸ਼ਾ ‘ਚ ਅਨੁਵਾਦ ਲਈ ਸਾਹਿਤ ਅਕੈਡਮੀ, ਨਵੀਂ ਦਿੱਲੀ, ਇਸੇ ਤਰ੍ਹਾਂ 1996 ‘ਚ ਪੰਜਾਬ ਸਰਕਾਰ ਵੱਲੋਂ ਸਰਵੋਤਮ ਸਨਮਾਨ ਪੰਜਾਬੀ ਸਾਹਿਤ ਸ਼੍ਰੋਮਣੀ ਅਵਾਰਡ (ਪੰਜਾਬੀ ਸਾਹਿਤ ਰਤਨ ਅਵਾਰਡ), 1996 ‘ਚ ਯੂ.ਪੀ. ਸਰਕਾਰ ਦੇ ਹਿੰਦੀ ਸੰਮੇਲਣ ਵੱਲੋਂ ਸੌਹਰਦ ਪੁਰਸਕਾਰ, ਪੰਜਾਬੀ ਅਕੈਡਮੀ ਦਿਲੀ ਸਰਕਾਰ ਵੱਲੋਂ 2010 ‘ਚ ਪਰਮ ਸਾਹਿਤ ਸਤਕਾਰ ਸਨਮਾਨ ਵੀ ਪ੍ਰਾਪਤ ਹੋਇਆ ਸੀ।
ਇਸ ਮੌਕੇ ਉੱਘੇ ਸਾਹਿਤਕਾਰ ਪਦਮਸ੍ਰੀ ਸੁਰਜੀਤ ਪਾਤਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵੀ.ਸੀ. ਡਾ. ਮਨਜੀਤ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...