ਅੰਮ੍ਰਿਤਸਰ ਦੇ ਰਹਿਣ ਵਾਲੇ ਤੇਜਪਾਲ ਨਾਂ ਦੇ ਨੌਜਵਾਨ ਦੀ ਰੂਸ-ਯੂਕਰੇਨ ਵਿਚਾਲੇ ਜਾਰੀ ਜੰਗ ਦੌਰਾਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ । ਤੇਜਪਾਲ 12 ਜਨਵਰੀ ਨੂੰ ਟੂਰਿਸਟ ਵੀਜ਼ੇ ‘ਤੇ ਭਾਰਤ ਤੋਂ ਰੂਸ ਗਿਆ ਸੀ। ਤੇਜਪਾਲ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਮ੍ਰਿਤਕ ਤੇਜਪਾਲ ਦੀ ਬੇਟੀ 3 ਸਾਲ ਦੀ ਹੈ ਅਤੇ ਉਸ ਦਾ 6 ਸਾਲ ਦਾ ਬੇਟਾ ਹੈ। ਤੇਜਪਾਲ ਦੇ ਪਰਿਵਾਰ ਵਾਲੀ ਨੇ ਦੋਸ਼ ਲਾਏ ਹਨ ਕਿ ਉਨ੍ਹਾਂ ਦੇ ਬੇਟੇ ਨੂੰ ਰੂਸ ਵਿਚ ਜ਼ਬਰਦਸਤੀ ਫੌਜ ਵਿਚ ਭਰਤੀ ਕੀਤਾ ਗਿਆ ਸੀ।
ਪਰਿਵਾਰਿਕ ਮੈਂਬਰਾ ਨੇ ਦੱਸਿਆ ਕਿ ਤੇਜਪਾਲ 20 ਦਸੰਬਰ ਨੂੰ ਭਾਰਤ ਤੋਂ ਥਾਈਲੈਂਡ ਗਿਆ ਸੀ। ਇਸ ਤੋਂ ਬਾਅਦ ਉਹ 12 ਜਨਵਰੀ ਨੂੰ ਰੂਸ ਦੇ ਮਾਸਕੋ ਗਿਆ। ਰੂਸ ਵਿਚ ਤੇਜਪਾਲ ਨੂੰ ਫੌਜ ਵਿਚ ਭਰਤੀ ਹੋਣ ਲਈ ਮਜਬੂਰ ਕੀਤਾ ਗਿਆ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੇਜਪਾਲ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।
----------- Advertisement -----------
ਰੂਸ-ਯੂਕਰੇਨ ਜੰਗ ‘ਚ ਪੰਜਾਬੀ ਜਵਾਨ ਸ਼ਹੀਦ, ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ
Published on
----------- Advertisement -----------
----------- Advertisement -----------












