April 18, 2026, 2:11 am
----------- Advertisement -----------
HomeNewsLatest Newsਆਸਟ੍ਰੇਲੀਆ ਤੋਂ ਮੰਦਭਾਗੀ ਖਬਰ: ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ...

ਆਸਟ੍ਰੇਲੀਆ ਤੋਂ ਮੰਦਭਾਗੀ ਖਬਰ: ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ

Published on

----------- Advertisement -----------

ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ ‘ਚ ਇਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੀ ਮੁਕੇਰੀਆਂ ਤਹਿਸੀਲ ਅਧੀਨ ਪੈਂਦੇ ਪਿੰਡ ਧੀਰੋਵਾਲ ਦੇ ਵਰਿੰਦਰ ਕੁਮਾਰ ਦੱਤਾ ਵਜੋਂ ਹੋਈ ਹੈ। ਵਰਿੰਦਰ ਕੁਮਾਰ ਦੱਤਾ 2017-18 ਵਿੱਚ ਵਿਦੇਸ਼ ਗਿਆ ਸੀ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਬਖਸ਼ ਲਾਲ ਨੇ ਦੱਸਿਆ ਕਿ ਸਾਲ 2017-18 ‘ਚ ਪੁੱਤਰ ਵਰਿੰਦਰ ਕੁਮਾਰ ਦੱਤਾ ਵਿਦੇਸ਼ ‘ਚ ਰੋਜ਼ੀ-ਰੋਟੀ ਦੀ ਭਾਲ ‘ਚ ਅਤੇ ਆਪਣਾ ਚੰਗਾ ਭਵਿੱਖ ਬਣਾਉਣ ਲਈ ਆਸਟ੍ਰੇਲੀਆ ਗਿਆ ਸੀ। ਬੇਟੇ ਦੇ ਦੋਸਤਾਂ ਤੋਂ ਸੂਚਨਾ ਮਿਲੀ ਕਿ ਆਸਟ੍ਰੇਲੀਆ ਦੇ ਐਡੀਲੇਡ ‘ਚ ਇਕ ਸੜਕ ਹਾਦਸੇ ‘ਚ ਉਸਦੀ ਮੌਤ ਹੋ ਗਈ ਹੈ। ਵਰਿੰਦਰ ਦੇ ਪਰਿਵਾਰ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਤੁਰੰਤ ਆਸਟ੍ਰੇਲੀਆ ਤੋਂ ਭਾਰਤ ਲਿਆਉਣ ਚ ਮਦਦ ਕੀਤੀ ਜਾਵੇ ਤਾਂ ਜੋ ਉਸਦਾ ਅੰਤਿਮ ਸਸਕਾਰ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...