November 21, 2026, 5:36 pm
----------- Advertisement -----------
HomeNewsBreaking Newsਪੰਜਾਬ ਦਾ ਪਹਿਲਾਂ ‘ਹਰਾ ਨਗਰ ਕੀਰਤਨ’ ਹੜ੍ਹ ਪ੍ਰਭਾਵਿਤ ਪਿੰਡਾਂ ਚੋਂ ਚੱਲ ਕੇ...

ਪੰਜਾਬ ਦਾ ਪਹਿਲਾਂ ‘ਹਰਾ ਨਗਰ ਕੀਰਤਨ’ ਹੜ੍ਹ ਪ੍ਰਭਾਵਿਤ ਪਿੰਡਾਂ ਚੋਂ ਚੱਲ ਕੇ ਸੁਲਤਾਨਪੁਰ ਲੋਧੀ ਪਹੁੰਚਿਆ

Published on

----------- Advertisement -----------
  • ਨਗਰ ਕੀਰਤਨ ਦੌਰਾਨ ਸੰਤ ਸੀਚੇਵਾਲ ਨੇ ਵੰਡੇ ਪੰਜ ਹਜ਼ਾਰ ਬੂਟੇ,
  • ਪਿੰਡਾਂ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਕੀਤਾ ਗਿਆ ਸਵਾਗਤ,
  • ਸੰਤ ਸੀਚੇਵਾਲ ਵੱਲੋਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫਲਸਫੇ ਨਾਲ ਜੋੜਿਆ

ਸੁਲਤਾਨਪੁਰ ਲੋਧੀ, 19 ਨਵੰਬਰ 2023 – ਪੰਜਾਬ ਦੇ ਪਹਿਲੇ ‘ਹਰੇ ਨਗਰ ਕੀਰਤਨ’ ਦੌਰਾਨ ਪੰਜ ਹਜ਼ਾਰ ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪਹਿਲਾ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਪਿੰਡ ਜਾਨੀਆ ਤੋਂ ਸ਼ੁਰੂ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਹੜ੍ਹ ਨਾਲ ਪ੍ਰਭਾਵਿਤ ਹੋਏ 16 ਪਿੰਡਾਂ ਵਿੱਚੋਂ ਦੀ ਹੁੰਦਾ ਹੋਇਆ ਪਵਿੱਤਰ ਵੇਈਂ ਦੇ ਕੰਢੇ ਕੰਢੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚਿਆ।

ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਗਰ ਕੀਰਤਨ ਦੌਰਾਨ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੇ ਫਲਸਫੇ ਨਾਲ ਸੰਗਤਾਂ ਨੂੰ ਜੋੜਿਆ ਉੱਥੇ ਹੀ ਉਹਨਾਂ ਨੇ ਸੰਗਤਾਂ ਨੂੰ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਇੱਕਠੇ ਹੋਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ। ਉਹਨਾਂ ਕਿਹਾ ਕਿ ਸਵਾ ਚਾਰ ਮਹੀਨੇ ਇਹ ਇਲਾਕਾ ਹੜ੍ਹ ਦੀ ਮਾਰ ਹੇਠ ਆਇਆ ਹੋਇਆ ਸੀ ਇਹਨਾਂ ਪਿੰਡਾਂ ਦੀ ਝੋਨੇ ਦੀ ਫਸਲ ਵੀ ਤਬਾਹ ਹੋ ਚੁੱਕੀ ਸੀ। ਪੰਜਾਬ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਧੁੱਸੀ ਬੰਨ੍ਹਾਂ ਦੇ ਦੋਵਾਂ ਬੰਨ੍ਹਾਂ ਵਿੱਚ ਪਏ ਪਾੜ ਨੂੰ ਰਿਕਾਰਡ ਸਮੇਂ ਵਿੱਚ ਬੰਨ੍ਹ ਕੇ ਬਹੁਤੇ ਕਿਸਾਨਾਂ ਦੀਆਂ ਹੋਰ ਫਸਲਾਂ ਤਬਾਹ ਹੋਣ ਤੋਂ ਬਚਾ ਲਈਆਂ ਸੀ।

ਪੰਜਾਬੀਆਂ ਦੇ ਇਸ ਏਕੇ ਨੇ ਇਸ ਇਲਾਕੇ ਦੇ ਕਿਸਾਨਾਂ ਤੇ ਲੋਕਾਂ ਨੂੰ ਦੇ ਜੀਵਨ ਨੂੰ ਕੁੁੱਝ ਮਹੀਨਿਆਂ ਵਿੱਚ ਹੀ ਮੁੜ ਤੋਂ ਲੀਹਾਂ ਤੇ ਲਿਆ ਦਿੱਤਾ ਸੀ। ਜਿਸ ਕਾਰਨ ਇਸ ਇਲਾਕੇ ਦੇ ਲੋਕ ਮੁੜ ਤੋਂ ਆਪਣੀ ਫਸਲ ਲਗਾ ਸਕੇ ਸੀ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਪਿੰਡ ਜਾਨੀਆਂ ਤੋਂ ਜਾਨੀਆਂ ਚਾਹਲ, ਮੁਰਾਜਵਾਲਾ, ਮੁੰਡੀ ਕਾਸੂ, ਭਾਨੇਵਾਲ, ਗੱਟਾ ਮੁੰਡੀ ਕਾਸੂ, ਲੱਖੂ ਦੀਆਂ ਛੰਨਾਂ, ਨੱਲ੍ਹ, ਨਸੀਰਪੁਰ, ਗਿਦੜਪਿੰਡੀ, ਵਾਟਾਂਵਾਲੀ ਖੁਰਦ, ਵਾਟਾਂਵਾਲੀ ਕਲਾਂ, ਸ਼ੇਰਪੁਰ ਸੱਧਾ, ਸ਼ਾਹਵਾਲਾ ਅੰਦਰੀਸਾ, ਭਾਗੋ ਆਰਈਆਂ, ਗੁਰਦੁਆਰਾ ਹੱਟ ਸਾਹਿਬ ਅਤੇ ਗੁਰਦੁਆਰਾ ਬੇਰ ਸਾਹਿਬ ਤੋਂ ਤਲਵੰਡੀ ਚੌਧਰੀਆਂ ਪੁਲ ਤੋਂ ਵੇਈਂ ਕਿਨਾਰੇ ਹੁੰਦਾ ਹੋਇਆ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਵਿਖੇ ਆ ਕੇ ਦੇਰ ਰਾਤ ਨੂੰ ਸੰਪੂਰਨ ਹੋਇਆ। ਇਸ ਨਗਰ ਦਾ ਸਾਰੇ ਹੀ ਪਿੰਡਾਂ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਉੱਥੇ ਹੀ ਲੰਗਰ ਪਾਣੀ ਦਾ ਵੀ ਉਚੇਚਾ ਪ੍ਰਬੰਧ ਵੀ ਕੀਤਾ ਗਿਆ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਸ਼ਾਮਿਲ ਰਹੀਆਂ ਤੇ ਰੱਬੀ ਬਾਣੀ ਦਾ ਗੁਣਗਾਣ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...