June 24, 2026, 11:46 am
----------- Advertisement -----------
HomeNewsBreaking Newsਪੰਜਾਬ ਦੇ ਸਭ ਤੋਂ ਅਮੀਰ ਉਦਯੋਗਪਤੀ ਨੇ ਤਿਰੂਪਤੀ ਬਾਲਾਜੀ ਮੰਦਰ ਨੂੰ ਦਿੱਤਾ...

ਪੰਜਾਬ ਦੇ ਸਭ ਤੋਂ ਅਮੀਰ ਉਦਯੋਗਪਤੀ ਨੇ ਤਿਰੂਪਤੀ ਬਾਲਾਜੀ ਮੰਦਰ ਨੂੰ ਦਿੱਤਾ 21 ਕਰੋੜ ਦਾ ਦਾਨ

Published on

----------- Advertisement -----------

ਟੈਕਸਟਾਈਲ ਇੰਡਸਟਰੀ ਟ੍ਰਾਈਡੈਂਟ ਦੇ ਮਾਲਕ ਪਦਮਸ਼੍ਰੀ ਰਜਿੰਦਰ ਗੁਪਤਾ ਨੇ ਤਿਰੂਪਤੀ ਬਾਲਾਜੀ ਮੰਦਰ ਨੂੰ 21 ਕਰੋੜ ਰੁਪਏ ਦੀ ਰਾਸ਼ੀ ਦਾਨ ਕੀਤੀ ਹੈ। ਰਜਿੰਦਰ ਗੁਪਤਾ ਨੇ ਮੰਦਰ ਪਹੁੰਚ ਕੇ ਇਹ ਰਾਸ਼ੀ ਤਿਰੁਮਾਲਾ ਤਿਰੂਪਤੀ ਦੇਵਸਥਾਨਮ (ਟੀ.ਟੀ.ਡੀ.) ਦੇ ਐੱਸ.ਵੀ. ਪ੍ਰਣਦਾਨ ਟਰੱਸਟ ਨੂੰ ਦਿੱਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਦੱਸ ਦਈਏ ਰਜਿੰਦਰ ਗੁਪਤਾ ਨੇ ਸਾਰਿਆਂ ਦੀ ਮੌਜੂਦਗੀ ਵਿੱਚ ਟੀਟੀਡੀ ਦੇ ਵਧੀਕ ਕਾਰਜਕਾਰੀ ਅਧਿਕਾਰੀ ਵੈਂਕਈਆ ਚੌਧਰੀ ਨੂੰ ਆਪਣੇ ਦਫ਼ਤਰ ਵਿੱਚ 21 ਕਰੋੜ ਰੁਪਏ ਦਾ ਚੈੱਕ ਸੌਂਪਿਆ। ਟੀਟੀਡੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਵੀ ਇਹ ਜਾਣਕਾਰੀ ਦਿੱਤੀ ਹੈ।

ਨਾਲ ਹੀ ਰਜਿੰਦਰ ਗੁਪਤਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਹ ਰਾਸ਼ੀ ਲੋਕ ਭਲਾਈ ਲਈ ਸਮਰਪਿਤ ਕੀਤੀ ਹੈ। ਟਰੱਸਟ ਵੱਲੋਂ ਇਸ ਰਾਸ਼ੀ ਨਾਲ ਗਰੀਬ ਅਤੇ ਬੇਸਹਾਰਾ ਲੋਕਾਂ ਦੀ ਮਦਦ ਕੀਤੀ ਜਾਵੇਗੀ ਅਤੇ ਉਹ ਮੁਫਤ ਇਲਾਜ ਵੀ ਕਰਵਾ ਸਕਣਗੇ।

ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਉਦਯੋਗਪਤੀ ਹਨ। ਅੱਜ ਟਰਾਈਡੈਂਟ ਗਰੁੱਪ ਵੱਲੋਂ ਤਿਆਰ ਕੀਤੇ ਉਤਪਾਦ ਦੇਸ਼ ਦੇ ਅੰਦਰ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...