October 28, 2026, 5:09 pm
----------- Advertisement -----------
HomeNewsBreaking Newsਪੰਜਾਬ ਦਾ ਤਾਪਮਾਨ 46.6 ਡਿਗਰੀ ਤੱਕ ਪਹੁੰਚਿਆ: ਹੀਟ ਵੇਵ ਦਾ ਰੈੱਡ ਅਲਰਟ...

ਪੰਜਾਬ ਦਾ ਤਾਪਮਾਨ 46.6 ਡਿਗਰੀ ਤੱਕ ਪਹੁੰਚਿਆ: ਹੀਟ ਵੇਵ ਦਾ ਰੈੱਡ ਅਲਰਟ ਜਾਰੀ

Published on

----------- Advertisement -----------
  • ਵੈਸਟਰਨ ਡਿਸਟਰਬੈਂਸ ਦਾ ਅਸਰ ਘਟਿਆ, ਅਜੇ ਹੋਰ ਵਧੇਗਾ ਤਾਪਮਾਨ

ਚੰਡੀਗੜ੍ਹ, 23 ਮਈ 2024 – ਪੰਜਾਬ ‘ਚ ਗਰਮੀ ਤੋਂ ਰਾਹਤ ਮਿਲਣ ਦੀ ਫਿਲਹਾਲ ਕੋਈ ਉਮੀਦ ਨਹੀਂ ਹੈ। ਗਰਮ ਹਵਾਵਾਂ ਦੇ ਚੱਲਦਿਆਂ ਬਠਿੰਡਾ ਦਾ ਤਾਪਮਾਨ ਲਗਾਤਾਰ ਚਾਰ ਦਿਨਾਂ ਤੋਂ ਸਭ ਤੋਂ ਗਰਮ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਵੀ ਰਾਹਤ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਮੌਸਮ ਵਿਭਾਗ ਵੱਲੋਂ ਬੁੱਧਵਾਰ ਸ਼ਾਮ ਨੂੰ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 46.6 ਡਿਗਰੀ ਰਿਹਾ।

ਮੌਸਮ ਵਿਭਾਗ ਅਨੁਸਾਰ ਵੀਰਵਾਰ (23 ਮਈ) ਨੂੰ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਅੱਜ ਇੱਥੇ ਤਾਪਮਾਨ 45 ਡਿਗਰੀ ਤੋਂ ਵੱਧ ਜਾਣ ਦੀ ਸੰਭਾਵਨਾ ਹੈ। ਇਸ ਰਿਪੋਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਤੋਂ ਇਲਾਵਾ ਬਰਨਾਲਾ, ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਦੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ‘ਤੇ ਰੱਖਿਆ ਗਿਆ ਹੈ। ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ-ਹਰਿਆਣਾ ‘ਤੇ ਪਿਛਲੇ ਕੁਝ ਦਿਨਾਂ ਤੋਂ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਇੱਥੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ। ਇਹ ਗਿਰਾਵਟ ਬਹੁਤ ਆਮ ਸੀ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਦਾ ਤਾਪਮਾਨ ਸਥਿਰ ਨਜ਼ਰ ਆਇਆ।

ਪਰ ਹੁਣ ਜਦੋਂ ਵੈਸਟਰਨ ਡਿਸਟਰਬੈਂਸ ਦਾ ਅਸਰ ਘੱਟ ਹੋ ਗਿਆ ਹੈ ਤਾਂ ਗਰਮੀ ਜ਼ੋਰ ਫੜਨੀ ਸ਼ੁਰੂ ਹੋ ਜਾਵੇਗੀ। ਅੱਜ ਤੋਂ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਹਰ ਰੋਜ਼ 1 ਤੋਂ 2 ਡਿਗਰੀ ਤੱਕ ਵਧੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...