September 13, 2026, 7:46 pm
----------- Advertisement -----------
HomeNewsਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ...

ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ: ਕਟਾਰੂਚੱਕ

Published on

----------- Advertisement -----------

ਖਰੜ, 09 ਅਕਤੂਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ ਝੋਨੇ ਦੀ ਖਰੀਦ, ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕਰਵਾਉਣ ਤੇ ਖਰੀਦੇ ਗਏ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਕਰਨ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ।

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 07 ਲੱਖ 73 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ 07 ਲੱਖ 25 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। 03 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਗਈ ਹੈ ਤੇ ਕਿਸਾਨਾਂ ਨੂੰ 392 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।

ਇਹ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਖਰੜ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਕੋਲ 37 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਸੀ.ਸੀ.ਐਲ. ਹੈ ਅਤੇ ਮੰਡੀਆਂ ਵਿੱਚ ਲੋੜੀਂਦੇ ਬਾਰਦਾਨੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਦੀਵਾਲੀ ਤੇ ਦਸਹਿਰਾ ਵਰਗੇ ਅਹਿਮ ਤਿਓਹਾਰਾਂ ਮੌਕੇ ਵੀ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਹੀ ਰਾਤਾਂ ਕੱਟਣੀਆਂ ਪੈਂਦੀਆਂ ਸਨ ਪ੍ਰੰਤੂ ਸਾਡੀ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਵਿਕਣ ਲਈ ਆਉਣ ਵਾਲੀ ਫਸਲ ਦੀ ਨਮੀ ਚੈੱਕ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਆਉਣ ਵਾਲੀ ਫਸਲ ਨੂੰ ਪੰਜਾਬ ਅੰਦਰ ਵੇਚਣ ਲਈ ਆਉਣ ਤੋਂ ਰੋਕਣ ਲਈ ਇੰਟਰ ਸਟੇਟ ਨਾਕੇ ਵੀ ਲਗਾਏ ਗਏ ਹਨ, ਜਿਥੇ ਕਿ 24 ਘੰਟੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਉਨ੍ਹਾਂ ਨੇ ਇਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦੀ ਜਾਵੇ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ।

ਕੈਬਨਿਟ ਮੰਤਰੀ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਮੰਡੀਆਂ ਵਿੱਚ ਨਿੱਜੀ ਤੌਰ ‘ਤੇ ਦੌਰੇ ਕਰਕੇ ਖਰੀਦ ‘ਤੇ ਨਜ਼ਰ ਰੱਖ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੀਆਂ ਲੋੜਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਸ਼੍ਰੀ ਜੋਧਾ ਸਿੰਘ ਮਾਨ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...