November 19, 2026, 4:16 am
----------- Advertisement -----------
HomeNewsBreaking NewsDSP ਦੀ ਪਤਨੀ ਦਾ ਪਰਸ ਚੋਰੀ: ਧੀ ਦੇ ਵਿਆਹ ਲਈ ਗੁਰਦੁਆਰਾ ਸਾਹਿਬ...

DSP ਦੀ ਪਤਨੀ ਦਾ ਪਰਸ ਚੋਰੀ: ਧੀ ਦੇ ਵਿਆਹ ਲਈ ਗੁਰਦੁਆਰਾ ਸਾਹਿਬ ਆਇਆ ਸੀ ਪਰਿਵਾਰ

Published on

----------- Advertisement -----------
  • 2 ਕੁੜੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ

ਜਲੰਧਰ, 6 ਫਰਵਰੀ 2024 – ਜਲੰਧਰ ‘ਚ ਧੀ ਦੇ ਵਿਆਹ ਦੌਰਾਨ ਇੱਕ DSP ਦੀ ਪਤਨੀ ਦਾ ਪਰਸ ਚੋਰੀ ਹੋ ਗਿਆ। ਪਰਸ ਵਿੱਚ ਕਰੀਬ ਡੇਢ ਲੱਖ ਰੁਪਏ, ਇੱਕ ਮੋਬਾਈਲ ਅਤੇ ਹੋਰ ਦਸਤਾਵੇਜ਼ ਮੌਜੂਦ ਸਨ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ-7 ਦੀ ਪੁਲੀਸ ਨੇ ਦੋ ਅਣਪਛਾਤੀਆਂ ਲੜਕੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਪੁਲੀਸ ਇਲਾਕੇ ਦੇ ਸੀਸੀਟੀਵੀ ਰਾਹੀਂ ਦੋਵਾਂ ਲੜਕੀਆਂ ਦਾ ਰੂਟ ਟਰੇਸ ਕਰਨ ਵਿੱਚ ਲੱਗੀ ਹੋਈ ਹੈ। ਦੱਸ ਦੇਈਏ ਕਿ ਡੀਐਸਪੀ ਦੀ ਬੇਟੀ ਦਾ ਵਿਆਹ ਵ੍ਹਾਈਟ ਡਾਇਮੰਡ ਰਿਜ਼ੋਰਟ ਵਿੱਚ ਸੀ।

ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ‘ਚ ਡੀਐਸਪੀ ਸਤਨਾਮ ਸਿੰਘ ਨੇ ਦੱਸਿਆ- ਬੀਤੇ ਦਿਨ ਜਲੰਧਰ ਅਰਬਨ ਅਸਟੇਟ ਫੇਜ਼-1 ਸਥਿਤ ਵਾਈਟ ਡਾਇਮੰਡ ਰਿਜ਼ੋਰਟ ‘ਚ ਉਨ੍ਹਾਂ ਦੀ ਲੜਕੀ ਦਾ ਵਿਆਹ ਸੀ। ਉਹ ਆਪਣੀ ਧੀ ਮੌਕੇ ਫੇਰਿਆਂ ਲਈ ਗੁਰਦੁਆਰੇ ਆਏ ਸਨ। ਪੂਰਾ ਪਰਿਵਾਰ ਗੁਰਦੁਆਰਾ ਸਾਹਿਬ ਪਹੁੰਚਿਆ ਅਤੇ ਅਰਦਾਸ ਦੀ ਪ੍ਰਕਿਰਿਆ ਸ਼ੁਰੂ ਕੀਤੀ। ਇਹ ਪੂਰਾ ਪ੍ਰੋਗਰਾਮ ਕਰੀਬ 1.30 ਘੰਟੇ ਤੱਕ ਚੱਲਿਆ। ਜਦੋਂ ਡੀਐਸਪੀ ਸਤਨਾਮ ਸਿੰਘ ਦੀ ਪਤਨੀ ਉਥੋਂ ਜਾਣ ਲੱਗੀ ਤਾਂ ਉਸ ਨੇ ਦੇਖਿਆ ਕਿ ਪਰਸ ਆਪਣੀ ਥਾਂ ਤੋਂ ਗਾਇਬ ਸੀ।

ਪਰਸ ਦੀ ਪੂਰੇ ਧਾਰਮਿਕ ਸਥਾਨ ‘ਤੇ ਤਲਾਸ਼ੀ ਲਈ ਗਈ, ਪਰ ਕੁਝ ਨਹੀਂ ਮਿਲਿਆ। ਜਿਸ ਤੋਂ ਬਾਅਦ ਡੀਐਸਪੀ ਨੇ ਤੁਰੰਤ ਇਲਾਕਾ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਪੁਲਿਸ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਧਾਰਮਿਕ ਸਥਾਨ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ‘ਚ ਪਰਿਵਾਰ ਨਾਲ ਦੋ ਅਣਪਛਾਤੇ ਨੌਜਵਾਨ ਲੜਕੀਆਂ ਵੀ ਮੌਜੂਦ ਹੋਣ ਦੀ ਗੱਲ ਸਾਹਮਣੇ ਆਈ ਹੈ।

ਜੋ ਉਸ ਦਾ ਪਰਸ ਲੈ ਕੇ ਭੱਜ ਗਈਆਂ ਸੀ। ਪੁਲੀਸ ਨੇ 66 ਫੁੱਟ ਰੋਡ ’ਤੇ ਪਹੁੰਚ ਕੇ ਸੀਸੀਟੀਵੀ ਦੀ ਜਾਂਚ ਕੀਤੀ। ਜਿੱਥੇ ਦੋਵੇਂ ਲੜਕੀਆਂ ਨੂੰ ਆਖਰੀ ਵਾਰ ਦੇਖਿਆ ਗਿਆ ਸੀ। ਜਲਦੀ ਹੀ ਪੁਲਿਸ ਮਾਮਲੇ ਦੀ ਜਾਂਚ ਕਰਕੇ ਦੋਵਾਂ ਲੜਕੀਆਂ ਨੂੰ ਹਿਰਾਸਤ ਵਿੱਚ ਲੈ ਲਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...