November 21, 2026, 5:36 pm
----------- Advertisement -----------
HomeNewsLatest Newsਵਿੱਤੀ ਸਾਲ 2023-24 ਵਿੱਚ ਲੋਕ ਨਿਰਮਾਣ ਵਿਭਾਗ 2280 ਕਰੋੜ ਰੁਪਏ ਦੇ 206...

ਵਿੱਤੀ ਸਾਲ 2023-24 ਵਿੱਚ ਲੋਕ ਨਿਰਮਾਣ ਵਿਭਾਗ 2280 ਕਰੋੜ ਰੁਪਏ ਦੇ 206 ਜਨਤਕ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹੈ – ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 20 ਨਵੰਬਰ (ਬਲਜੀਤ ਮਰਵਾਹਾ) ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ 206 ਸਰਕਾਰੀ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 53 ਪ੍ਰੋਜੈਕਟ ਅਕਤੂਬਰ 2023 ਤੱਕ ਮੁਕੰਮਲ ਹੋ ਚੁੱਕੇ ਹਨ। ਇਨ੍ਹਾਂ ਪ੍ਰੋਜੈਕਟਾਂ ਦਾ ਵੇਰਵਾ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਨ੍ਹਾਂ 206 ਪ੍ਰੋਜੈਕਟਾਂ ਵਿੱਚ ਨਿਆਂਪਾਲਿਕਾ, ਆਈ.ਕੇ.ਜੀ.ਪੀ.ਟੀ.ਯੂ., ਉਚੇਰੀ ਸਿੱਖਿਆ, ਸਕੂਲ ਸਿੱਖਿਆ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਮੈਡੀਕਲ ਸਿੱਖਿਆ ਅਤੇ ਖੋਜ, ਮਾਲ, ਖੇਡਾਂ, ਟਰਾਂਸਪੋਰਟ ਅਤੇ ਸ਼ਹਿਰੀ ਹਵਾਬਾਜੀ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-2024 ਦੌਰਾਨ ਡਿਪਾਜ਼ਿਟ ਅਤੇ ਨਿਆਂਇਕ ਕੰਮਾਂ ‘ਤੇ 150 ਕਰੋੜ ਰੁਪਏ ਖਰਚੇ ਜਾਣ ਦਾ ਟੀਚਾ ਹੈ ਅਤੇ ਹੁਣ ਤੱਕ ਇਨ੍ਹਾਂ ਕੰਮਾਂ ‘ਤੇ 43.60 ਕਰੋੜ ਰੁਪਏ ਖਰਚ ਹੋ ਚੁੱਕੇ ਹਨ।

ਹੋਰ ਖੁਲਾਸਾ ਕਰਦਿਆਂ, ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਨੇ ਵਿੱਤੀ ਸਾਲ 2022-23 ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਲਈ 2700 ਕਰੋੜ ਰੁਪਏ ਦੀ ਲਾਗਤ ਦੇ ਕੁੱਲ 196 ਪ੍ਰੋਜੈਕਟ ਸ਼ੁਰੂ ਕੀਤੇ, ਜਿੰਨ੍ਹਾਂ ਵਿੱਚੋਂ 45 ਪ੍ਰੋਜੈਕਟ ਮਾਰਚ 2023 ਤੱਕ ਮੁਕੰਮਲ ਕੀਤੇ ਗਏ, ਬਾਕੀ ਰਹਿੰਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਵਿੱਤੀ ਸਾਲ 2022-23 ਵਿੱਚ 255 ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿੱਚ ਸੁਧਾਰ ਦੇ ਦ੍ਰਿੜ ਨਿਸ਼ਚੇ ਨੂੰ ਸਾਕਾਰ ਕਰਨ ਲਈ ਫ਼ੇਜ਼-1 ਅਧੀਨ ਵਿਭਾਗ ਦੇ ਮਿਥੇ ਗਏ 17 ਸਕੂਲਾਂ ਦੇ ਟੀਚੇ ਵਿੱਚੋਂ 15 ਸਕੂਲਾਂ ਦਾ ਕੰਮ ਸਮਾਪਤੀ ‘ਤੇ ਹੈ, ਅਤੇ ਫ਼ੇਜ਼-3 ਅਧੀਨ 25 ਸਕੂਲਾਂ ਦਾ ਕੰਮ ਹੱਥ ਵਿੱਚ ਲਿਆ ਗਿਆ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿਭਾਗ ਵੱਲੋਂ ਸਾਰੇ ਵਿਕਾਸ ਕਾਰਜਾਂ ਦੀ ਵੰਡ ਸਮੇਂ ਨਿਰਪੱਖ ਅਤੇ ਪਾਰਦਰਸ਼ੀ ਬੋਲੀ ਦੀ ਪ੍ਰਣਾਲੀ ਅਪਣਾਈ ਜਾ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮਿਆਰ ਸਬੰਧੀ ਨਿਯਮਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਕਿਫਾਇਤੀ ਖਰਚੇ ‘ਤੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਉੱਚੀਆਂ ਲੀਹਾਂ ‘ਤੇ ਲਿਆਉਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...