September 19, 2026, 10:54 pm
----------- Advertisement -----------
HomeNewsLatest Newsਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ- ਐਡਵੋਕੇਟ...

ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ- ਐਡਵੋਕੇਟ ਧਾਮੀ

Published on

----------- Advertisement -----------

ਅੰਮ੍ਰਿਤਸਰ, 5 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ ਸਿੱਖ ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹਨ। ਇਹ ਚੰਗੀ ਗੱਲ ਹੈ ਕਿ ਆਸਟ੍ਰੇਲੀਆ ’ਚ ਸਿੱਖਾਂ ਦੀ ਧਾਰਮਿਕ ਅਜ਼ਾਦੀ ਨਾਲ ਜੁੜੇ ਇਸ ਮਸਲੇ ਦਾ ਹੱਲ ਸਿੱਖ ਭਾਵਨਾਵਾਂ ਅਨੁਸਾਰ ਕਰਕੇ ਅਦਾਲਤ ਨੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਇਸ ਮਸਲੇ ’ਤੇ ਜ਼ੋਰਦਾਰ ਪੈਰਵਾਈ ਕਰਨ ਲਈ ਸਿੱਖ ਪਰਿਵਾਰ ਅਤੇ ਆਸਟ੍ਰੇਲੀਆ ਦੀ ਸਿੱਖ ਸੰਗਤ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਵਿਸ਼ਵ ਭਰ ਵਿਚ ਸਿੱਖਾਂ ਨਾਲ ਸਬੰਧਤ ਮਸਲਿਆਂ ਦੀ ਪੈਰਵਾਈ ਹਰ ਦੇਸ਼ ਦੀਆਂ ਸੰਗਤਾਂ ਜ਼ੋਰਦਾਰ ਢੰਗ ਨਾਲ ਕਰਨਗੀਆਂ।
ਦੱਸਣ ਯੋਗ ਹੈ ਕਿ ਬੀਤੇ ਸਮੇਂ ਇਕ ਵਿਤਕਰੇ ਭਰੇ ਕਾਨੂੰਨ ਤਹਿਤ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਸਰਕਾਰ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਸਕੂਲ ਅੰਦਰ ਕਿਰਪਾਨ ਪਹਿਨਣ ’ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਨੂੰ ਆਸਟ੍ਰੇਲੀਆ ਦੀ ਸਿੱਖ ਸੰਗਤ ਨੇ ਅਦਾਲਤ ਵਿਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਵਿਚ ਅਦਾਲਤ ਨੇ ਸਕੂਲ ਅੰਦਰ ਸਿੱਖ ਕਿਰਪਾਨ ’ਤੇ ਬੰਦਸ਼ ਨੂੰ ‘ਰੇਸ਼ੀਅਲ ਡਿਸਕ੍ਰਿਮੀਨੇਸ਼ਨ ਐਕਟ’ ਤਹਿਤ ਗੈਰ ਸੰਵਿਧਾਨਕ ਮੰਨਦਿਆਂ ਰੋਕ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਹੁਣ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੇ ਧਰਮ ਦੇ ਨਿਯਮਾਂ ਅਨੁਸਾਰ ਕਿਰਪਾਨ ਪਹਿਨ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...