ਜਗਰਾਉਂ ਦੇ ਪਿੰਡ ਗੋਦਵਾਲ ਨੇੜੇ ਮਿੱਟੀ ਨਾਲ ਭਰੀ ਤੇਜ਼ ਰਫਤਾਰ ਟਰੈਕਟਰ ਟਰਾਲੀ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਬਾਈਕ ਸਵਾਰ ਸੜਕ ਕਿਨਾਰੇ ਡਿੱਗ ਪਿਆ, ਜਿਸ ਤੋਂ ਬਾਅਦ ਟਰਾਲੀ ਬਾਈਕ ਸਵਾਰ ਦੇ ਸਿਰ ਤੋਂ ਲੰਘ ਗਈ। ਹਾਦਸੇ ‘ਚ 37 ਸਾਲਾ ਡਾਕਟਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਗੋਦਵਾਲ ਵਜੋਂ ਹੋਈ ਹੈ। ਇਸ ਸਬੰਧੀ ਸੂਚਨਾ ਮਿਲਣ ‘ਤੇ ਪੁਲਿਸ ਨੇ ਲਾਸ਼ ਅਤੇ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਰਖਵਾਇਆ ਗਿਆ ਹੈ।
ਇਸ ਦੌਰਾਨ ਟਰਾਲੀ ਚਾਲਕ ਵੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
----------- Advertisement -----------
ਜਗਰਾਉਂ ‘ਚ ਟਰੈਕਟਰ ਟਰਾਲੀ ਨੇ ਡਾਕਟਰ ਨੂੰ ਕੁਚਲਿਆ, ਘਟਨਾ ਤੋਂ ਬਾਅਦ ਡਰਾਈਵਰ ਫਰਾਰ
Published on
----------- Advertisement -----------
----------- Advertisement -----------











