November 11, 2026, 9:38 am
----------- Advertisement -----------
HomeNewsBreaking Newsਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਤੱਕ ਕੋਰੀਡੋਰ ਬਣਾਉਣ...

ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਤੱਕ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਨਾਲ ਗੱਲ ਕਰਨ ਦੀ ਕੀਤੀ ਅਪੀਲ

Published on

----------- Advertisement -----------
  • ਭਾਰਤ ਸਰਕਾਰ ਨੂੰ ਸ੍ਰੀ ਕਰਤਾਰਪੁਰ ਕੋਰੀਡੋਰ ਵਾਂਗ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਨੂੰ ਬਣਾਉਣ ਲਈ ਕੂਟਨੀਤੀ ਵਰਤਣੀ ਚਾਹੀਦੀ ਹੈ- ਰਾਘਵ ਚੱਢਾ
  • ਸ਼ਰਧਾਲੂਆਂ ਲਈ ਪਾਸਪੋਰਟ, ਵੀਜ਼ਾ ਅਤੇ ਗੁੰਝਲਦਾਰ ਫਾਰਮ ਭਰਨ ਦੀ ਸ਼ਰਤ ਖਤਮ ਕੀਤੀ ਜਾਵੇ ਅਤੇ ਉਨ੍ਹਾਂ ਤੋਂ ਕੋਈ ਚਾਰਜ ਨਾ ਲਿਆ ਜਾਵੇ – ਰਾਘਵ ਚੱਢਾ
  • ਅੰਮ੍ਰਿਤਸਰ (ਅਟਾਰੀ ਵਾਹਗਾ ਬਾਰਡਰ) ਤੋਂ ਸ਼ੁਰੂ ਹੋਕੇ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੱਕ ਸੁਰੱਖਿਅਤ ਸੜਕੀ ਰਸਤਾ ਬਣਾਉਣਾ ਚਾਹੀਦਾ ਹੈ – ਰਾਘਵ ਚੱਢਾ
  • ਇਹ ਕਰੋੜਾਂ ਪੰਜਾਬੀਆਂ ਦੀ ਆਸਥਾ ਨਾਲ ਜੁੜਿਆ ਮਾਮਲਾ ਹੈ, ਵੰਡ ਵੇਲੇ ਅਣਗਿਣਤ ਪੰਜਾਬੀਆਂ ਨੂੰ ਦੁੱਖ ਝੱਲਣੇ ਪਏ, ਉਹ ਵਿਛੜ ਗਏ ਤੇ ਸਾਡੇ ਗੁਰਦੁਆਰੇ ਸਾਡੇ ਕੋਲੋਂ ਖੋਹ ਲਏ ਗਏ – ਰਾਘਵ ਚੱਢਾ

ਨਵੀਂ ਦਿੱਲੀ, 08 ਅਗਸਤ 2024 – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਦਾ ਮੁੱਦਾ ਉਠਾਇਆ। ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਲਈ ਸ੍ਰੀ ਕਰਤਾਰਪੁਰ ਕੋਰੀਡੋਰ ਵਾਂਗ ਸੁਰੱਖਿਅਤ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ।

‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਲਈ ਕੋਰੀਡੋਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੁੱਦਾ ਕਰੋੜਾਂ ਪੰਜਾਬੀਆਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ। ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਨੂੰ ਇਸ ਸਦਨ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਦੀ ਧਰਤੀ ਗੁਰੂ ਸਾਹਿਬਾਨ ਦੀ ਕਿਰਪਾ ਨਾਲ ਪਵਿੱਤਰ ਹੈ। 1947 ਵਿੱਚ ਜਦੋਂ ਦੇਸ਼ ਦੀ ਵੰਡ ਹੋਈ ਤਾਂ ਦੇਸ਼ ਹੀ ਨਹੀਂ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਸਗੋਂ ਸਾਡਾ ਪੰਜਾਬ ਵੀ ਦੋ ਹਿੱਸਿਆਂ ਵਿੱਚ ਵੰਡਿਆ ਗਿਆ। ਇੱਕ ਪੰਜਾਬ ਪਾਕਿਸਤਾਨ ਵਿੱਚ ਰਿਹਾ ਅਤੇ ਦੂਜਾ ਭਾਰਤ ਵਿੱਚ ਸ਼ਾਮਲ ਹੋ ਗਿਆ।

ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਪੰਜਾਬ ਤੋਂ ‘ਆਪ’ ਸੰਸਦ ਮੈਂਬਰ ਨੇ ਕਿਹਾ ਕਿ ਜਦੋਂ ਦੇਸ਼ ਦੀ ਵੰਡ ਹੋਈ ਤਾਂ ਮੇਰੇ ਪਰਿਵਾਰ ਸਮੇਤ ਲੱਖਾਂ ਪੰਜਾਬੀ ਪਰਿਵਾਰਾਂ ਦਾ ਖੂਨ ਵਹਾਇਆ ਗਿਆ। ਸਾਡੇ ਬਹੁਤ ਸਾਰੇ ਦੋਸਤ ਅਤੇ ਰਿਸ਼ਤੇਦਾਰ ਸਾਡੇ ਤੋਂ ਵਿਛੜ ਗਏ ਪਰ ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਸਾਡਾ ਗੁਰਦੁਆਰਾ ਸਾਹਿਬ ਸਾਡੇ ਤੋਂ ਵਿਛੜ ਗਿਆ।

ਰਾਘਵ ਚੱਢਾ ਨੇ ਦੱਸਿਆ ਕਿ ਅੱਜ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ, ਸ੍ਰੀ ਪੰਜਾ ਸਾਹਿਬ ਅਤੇ ਸ੍ਰੀ ਨਨਕਾਣਾ ਸਾਹਿਬ ਵਰਗੇ ਬਹੁਤ ਸਾਰੇ ਗੁਰਦੁਆਰੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਨਨਕਾਣਾ ਸਾਹਿਬ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ, ਜੋ ਲਾਹੌਰ ਤੋਂ ਲਗਭਗ 90 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ।

ਰਾਜ ਸਭਾ ਅੱਗੇ ਆਪਣੀ ਮੰਗ ਰੱਖਦਿਆਂ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅੱਜ ਮੈਂ ਇਸ ਸਦਨ ਅੱਗੇ ਮੰਗ ਲੈ ਕੇ ਆਇਆ ਹਾਂ। ਸੰਗਤ ਸ੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨਾਂ ਲਈ ਅਰਦਾਸ ਕਰਦੀ ਹੈ, ਇਸੇ ਸੰਦਰਭ ਵਿੱਚ ਮੈਂ ਅੱਜ ਸਦਨ ਰਾਹੀਂ ਸਰਕਾਰ ਅੱਗੇ ਤਿੰਨ ਛੋਟੀਆਂ ਮੰਗਾਂ ਰੱਖਣੀਆਂ ਚਾਹੁੰਦਾ ਹਾਂ।

ਰਾਘਵ ਚੱਢਾ ਨੇ ਕਿਹਾ ਕਿ ਮੇਰੀ ਪਹਿਲੀ ਮੰਗ ਹੈ ਕਿ ਜਿਸ ਤਰ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਬਣਾ ਕੇ ਸੰਗਤਾਂ ਨੂੰ ਦਰਸ਼ਨਾਂ ਦਾ ਮੌਕਾ ਮਿਲਿਆ ਅਤੇ ਮੱਥਾ ਟੇਕਣ ਦਾ ਪ੍ਰਬੰਧ ਕੀਤਾ ਗਿਆ, ਉਸੇ ਤਰ੍ਹਾਂ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ‘ਤੇ ਵੀ ਕੰਮ ਕੀਤਾ ਜਾਵੇ। ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਮਿਲ ਕੇ ਇੱਕ ਗਲਿਆਰਾ ਬਣਾਉਣਾ ਚਾਹੀਦਾ ਹੈ ਤਾਂ ਜੋ ਭਾਰਤ ਤੋਂ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨ ਕਰ ਸਕਣ। ਮੇਰੀ ਦੂਸਰੀ ਮੰਗ ਹੈ ਕਿ ਸ੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨਾਂ ਲਈ ਵੀਜ਼ਾ, ਪਾਸਪੋਰਟ, ਫੀਸ ਜਾਂ ਕਿਸੇ ਵੀ ਗੁੰਝਲਦਾਰ ਫਾਰਮ ਦੀ ਲੋੜ ਨਹੀਂ ਹੋਣੀ ਚਾਹੀਦੀ, ਸਗੋਂ ਇਸਦੀ ਇੱਕ ਸਰਲ ਪ੍ਰਕਿਰਿਆ ਹੋਣੀ ਚਾਹੀਦੀ ਹੈ।

ਆਪਣੀ ਤੀਜੀ ਮੰਗ ਨੂੰ ਅੱਗੇ ਰੱਖਦਿਆਂ ਰਾਘਵ ਚੱਢਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਾਹਗਾ-ਅਟਾਰੀ ਬਾਰਡਰ ਤੋਂ ਸ੍ਰੀ ਨਨਕਾਣਾ ਸਾਹਿਬ ਜੀ ਦੀ ਦੂਰੀ 104 ਕਿਲੋਮੀਟਰ ਹੈ, ਇਹ ਦੂਰੀ ਕਾਰ ਜਾਂ ਬੱਸ ਰਾਹੀਂ ਢਾਈ ਘੰਟੇ ਵਿੱਚ ਆਸਾਨੀ ਨਾਲ ਪੂਰੀ ਕੀਤੀ ਜਾ ਸਕਦੀ ਹੈ। ਮੈਂ ਇਸ ਸੜਕ ਨੂੰ ਸੁਰੱਖਿਅਤ ਰੂਟ ਬਣਾਉਣ ਦੀ ਮੰਗ ਕਰਦਾ ਹਾਂ, ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮਿਲ ਕੇ ਅੰਮ੍ਰਿਤਸਰ ਤੋਂ ਲਾਹੌਰ ਵਾਇਆ ਨਨਕਾਣਾ ਸਾਹਿਬ ਤੱਕ ਦਾ ਰਸਤਾ ਸੁਰੱਖਿਅਤ ਬਣਾਉਣਾ ਚਾਹੀਦਾ ਹੈ ਤਾਂ ਜੋ ਸ਼ਰਧਾਲੂ ਉਥੇ ਜਾ ਕੇ ਖੁੱਲ੍ਹੇ ਦਰਸ਼ਨ ਕਰ ਸਕਣ।

ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਜੇਕਰ ਇਹ ਮੰਗ ਪੂਰੀ ਹੋ ਜਾਂਦੀ ਹੈ ਤਾਂ ਪੂਰੀ ਦੁਨੀਆ ‘ਚ ਸ਼ਾਂਤੀ ਅਤੇ ਸਦਭਾਵਨਾ ਦਾ ਵੱਡਾ ਸੰਦੇਸ਼ ਜਾਵੇਗਾ। ਨਾਲ ਹੀ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਕਰੋੜਾਂ ਸ਼ਰਧਾਲੂਆਂ ਦਾ ਆਸ਼ੀਰਵਾਦ ਮਿਲੇਗਾ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੀ ਇਸ ਸਬੰਧੀ ਭਾਰਤ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ।

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਇਹ ਤਿੰਨ ਮੰਗਾਂ ਉਠਾਈਆਂ

  1. ਭਾਰਤ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਦੀ ਸਥਾਪਨਾ ਲਈ ਕੂਟਨੀਤੀ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਵੇਂ ਕਿ ਇਸਨੇ ਪਹਿਲਾਂ ਸ੍ਰੀ ਕਰਤਾਰਪੁਰ ਕੋਰੀਡੋਰ ਦੀ ਸਥਾਪਨਾ ਲਈ ਕੀਤੀ ਸੀ।
  2. ਸ਼ਰਧਾਲੂਆਂ ਲਈ ਪਾਸਪੋਰਟ, ਵੀਜ਼ਾ ਅਤੇ ਗੁੰਝਲਦਾਰ ਫਾਰਮ ਭਰਨ ਦੀ ਸ਼ਰਤ ਖਤਮ ਕੀਤੀ ਜਾਵੇ। ਇਸ ਦੇ ਨਾਲ ਹੀ ਸ਼ਰਧਾਲੂਆਂ ਤੋਂ ਕੋਈ ਫੀਸ ਨਾ ਲਈ ਜਾਵੇ।
  3. ਅੰਮ੍ਰਿਤਸਰ (ਅਟਾਰੀ ਵਾਹਗਾ ਬਾਰਡਰ) ਤੋਂ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੱਕ ਇੱਕ ਸੁਰੱਖਿਅਤ ਸੜਕ ਮਾਰਗ ਬਣਾਇਆ ਜਾਣਾ ਚਾਹੀਦਾ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...