June 6, 2026, 6:45 am
----------- Advertisement -----------
HomeNewsLatest Newsਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ 'ਤੇ ਹਮਲਾ: ਰਾਘਵ ਚੱਢਾ ਨੇ...

ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ‘ਤੇ ਹਮਲਾ: ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਬੀਤੀ ਰਾਤ ਮੁਹਾਲੀ ਵਿਖੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ‘ਤੇ ਹਮਲਾ ਕੀਤਾ ਗਿਆ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੁਹਾਲੀ ਵਿਖੇ ਹੋਏ ਇਸ ਹਮਲੇ ਬਾਰੇ ਵੱਡਾ ਬਿਆਨ ਦਿੱਤਾ ਹੈ ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ ਕਿ ਮੋਹਾਲੀ ਵਿੱਚ ਧਮਾਕਾ ਉਹਨਾਂ ਤਾਕਤਾਂ ਵੱਲੋਂ ਕਾਇਰਤਾ ਭਰਿਆ ਕਾਰਾ ਹੈ ਜੋ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ। ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ੇਗੀ ਨਹੀਂ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਦੇ ਵਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ”ਮੁਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਮੁਹਾਲੀ ਵਿਖੇ ਹੋਏ ਬਲਾਸਟ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੁਹਾਲੀ ‘ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ, ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ | ਜ਼ਿਕਰਯੋਗ ਹੈ ਕਿ ਇਮਾਰਤ ‘ਚ ਰਾਕੇਟ ਪ੍ਰੋਪੈਲਡ ਗ੍ਰਨੇਡ ਸੁੱਟਿਆ ਗਿਆ ਸੀ | ਇਸ ਘਟਨਾ ਵਿਚ ਜਾਣੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ
ਦੱਸ ਦਈਏ ਕਿ ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ‘ਤੇ ਹੋਏ ਹਮਲੇ ਨੂੰ ਅੱਤਵਾਦੀ ਹਮਲੇ ਨਾਲ ਜੋੜ ਕੇ ਵੀ ਜਾਂਚ ਕੀਤੀ ਜਾ ਰਹੀ ਹੈ। ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਕਾਰਨ ਸੀਨੀਅਰ ਅਧਿਕਾਰੀ ਜਾਂਚ ਵਿੱਚ ਲੱਗੇ ਹੋਏ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹਮਲਾ ਹੈੱਡਕੁਆਰਟਰ ਦੀ ਇਮਾਰਤ ਦੇ ਬਾਹਰੋਂ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...