ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ ਅਤੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਲੰਗਰ ਹਾਲ ਵਿੱਚ ਭਾਂਡੇ ਧੋਣ ਦੀ ਸੇਵਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਰ ‘ਤੇ ਨੀਲੇ ਰੰਗ ਦਾ ਪਟਕਾ ਬੰਨੇ ਹੋਇਆ ਹੈ। ਇਸ ਤੋਂ ਪਹਿਲਾਂ ਜਦੋਂ ਉਹ ਭਾਰਤ ਜੋੜੋ ਯਾਤਰਾ ਦੌਰਾਨ ਭਾਰਤ ਆਏ ਸਨ ਤਾਂ ਉਨ੍ਹਾਂ ਨੇ ਪੱਗ ਬੰਨ੍ਹੀ ਹੋਈ ਸੀ।

ਉਨ੍ਹਾਂ ਦੀ ਇਹ ਫੇਰੀ ਪੂਰੀ ਤਰ੍ਹਾਂ ਨਿੱਜੀ ਸੀ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀ ਸੀ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਆਦਿ ਲਈ ਨਹੀਂ ਆਏ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦੌਰਾਨ ਅੰਮ੍ਰਿਤਸਰ ਆਏ ਸਨ। ਭਾਵੇਂ ਭਾਰਤ ਜੋੜਾ ਯਾਤਰਾ ਦੌਰਾਨ ਅੰਮ੍ਰਿਤਸਰ ਨੂੰ ਉਨ੍ਹਾਂ ਦੇ ਰੂਟ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ, ਪਰ ਫਿਰ ਵੀ ਉਹ ਪੰਜਾਬ ਵਿੱਚ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਚਾਨਕ ਅੰਮ੍ਰਿਤਸਰ ਪਹੁੰਚ ਗਏ ਸਨ। ਉਹ ਦਸਤਾਰ ਸਜਾ ਕੇ ਦਰਬਾਰ ਸਾਹਿਬ ਪਹੁੰਚੇ ਸਨ। ਉਨ੍ਹਾਂ ਉਸ ਸਮੇ ਵੀ ਕੇਵਲ ਹਰਿਮੰਦਰ ਸਾਹਿਬ ਮੱਥਾ ਟੇਕਿਆ ਸੀ।













