June 27, 2026, 10:51 am
----------- Advertisement -----------
HomeNewsBreaking Newsਰਾਹੁਲ ਗਾਂਧੀ ਦੀ ਲੁਧਿਆਣਾ ਵਿਖੇ ਰੈਲੀ; ਕਿਹਾ- ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ,...

ਰਾਹੁਲ ਗਾਂਧੀ ਦੀ ਲੁਧਿਆਣਾ ਵਿਖੇ ਰੈਲੀ; ਕਿਹਾ- ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ, ਐਮਐਸਪੀ ਦੀ ਕਾਨੂੰਨੀ ਗਾਰੰਟੀ ਦੇਵਾਂਗੇ

Published on

----------- Advertisement -----------

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ 29 ਮਈ ਨੂੰ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੇ ਦਾਖਾ ਦੀ ਦਾਣਾ ਮੰਡੀ ਵਿਖੇ ਰੈਲੀ ਨੂੰ ਸੰਬੋਧਨ ਕੀਤਾ। ਜਿੱਥੇ ਉਨ੍ਹਾਂ ਕਿਹਾ ਕਿ ਆਈ.ਐਨ.ਡੀ.ਆਈ.ਏ. ਬਲਾਕ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵਾਂਗੇ। ਕਿਸਾਨਾਂ ਨੂੰ 30 ਦਿਨਾਂ ਦੇ ਅੰਦਰ ਬੀਮੇ ਦੀ ਰਕਮ ਮਿਲ ਜਾਵੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਦੀ ਅਗਨੀਵੀਰ ਯੋਜਨਾ ਫੌਜ ‘ਤੇ ਹਮਲਾ ਹੈ। ਇਸ ਕਾਰਨ ਦੋ ਤਰ੍ਹਾਂ ਦੇ ਸ਼ਹੀਦ ਬਣਾਏ ਜਾ ਰਹੇ ਹਨ। ਜੇਕਰ ਸਾਡੀ ਸਰਕਾਰ ਬਣੀ ਤਾਂ ਅਗਨੀਵੀਰ ਸਕੀਮ ਨੂੰ ਪਾੜ ਕੇ ਡਸਟਬਿਨ ਵਿੱਚ ਸੁੱਟ ਦਵਾਂਗੇ।
ਰਾਹੁਲ ਗਾਂਧੀ ਨੇ ਕਿਹਾ- ਭਾਰਤ ਦੇ ਗਰੀਬ ਪਰਿਵਾਰਾਂ ਦੀ ਸੂਚੀ ਬਣਾਈ ਜਾਵੇਗੀ। ਸਰਕਾਰ ਇਨ੍ਹਾਂ ਪਰਿਵਾਰਾਂ ਦੀ ਬਜ਼ੁਰਗ ਔਰਤ ਦੇ ਖਾਤੇ ਵਿੱਚ ਹਰ ਸਾਲ 1 ਲੱਖ ਰੁਪਏ ਜਮ੍ਹਾਂ ਕਰਵਾਏਗੀ। ਸਰਕਾਰ ਹਰ ਮਹੀਨੇ ਉਨ੍ਹਾਂ ਦੇ ਖਾਤੇ ਵਿੱਚ 8500 ਰੁਪਏ ਜਮ੍ਹਾ ਕਰੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ ਨੇ 22 ਅਰਬਪਤੀ ਬਣਾਏ। ਅਸੀਂ ਕਰੋੜਾਂ ਲੋਕਾਂ ਨੂੰ ਕਰੋੜਪਤੀ ਬਣਾਵਾਂਗੇ।
ਦੱਸ ਦਈਏ ਕਿ ਇੱਥੇ ਰੈਲੀ ਕਰਨ ਤੋਂ ਬਾਅਦ ਰਾਹੁਲ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਅੱਜ ਰਾਹੁਲ ਗਾਂਧੀ ਸ਼ਹੀਦ ਅਗਨੀਵੀਰ ਅਜੈ ਦੇ ਪਰਿਵਾਰ ਨੂੰ ਵੀ ਮਿਲਣ ਜਾਣਗੇ। ਰਾਹੁਲ ਗਾਂਧੀ ਖੰਨਾ ਦੇ ਕਸਬਾ ਮਲੌਦ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...