November 17, 2026, 3:41 am
----------- Advertisement -----------
HomeNewsBreaking Newsਰਾਹੁਲ ਗਾਂਧੀ ਰਾਤ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ 'ਚ ਰੁਕੇ ਰਹੇ:...

ਰਾਹੁਲ ਗਾਂਧੀ ਰਾਤ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ ‘ਚ ਰੁਕੇ ਰਹੇ: ਕੀਤੀ ਸਫ਼ਾਈ, ਅੱਜ ਫਿਰ ਲੰਗਰ ‘ਚ ਜੂਠੇ ਭਾਂਡਿਆਂ ਦੀ ਕਰ ਸਕਦੇ ਨੇ ਸੇਵਾ

Published on

----------- Advertisement -----------

ਅੰਮ੍ਰਿਤਸਰ, 3 ਅਕਤੂਬਰ 2023 – ਬੀਤੇ ਦਿਨ 2 ਅਕਤੂਬਰ ਨੂੰ ਰਾਹੁਲ ਗਾਂਧੀ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਰਾਤ 12 ਵਜੇ ਤੱਕ ਸੇਵਾ ਕਰਦੇ ਰਹੇ। ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ ਅਜੇ ਵੀ ਅੰਮ੍ਰਿਤਸਰ ‘ਚ ਹੀ ਹਨ। ਉਹ ਮੁੜ ਹਰਿਮੰਦਰ ਸਾਹਿਬ ਪਹੁੰਚ ਸਕਦੇ ਹਨ। 24 ਘੰਟਿਆਂ ਵਿੱਚ ਇਹ ਤੀਜੀ ਵਾਰ ਹੈ ਕਿ ਉਹ ਹਰਿਮੰਦਰ ਸਾਹਿਬ ਆ ਕੇ ਸੇਵਾ ਕਰਨਗੇ।

ਰਾਹੁਲ ਗਾਂਧੀ ਸੋਮਵਾਰ ਦੁਪਹਿਰ ਨੂੰ ਹਰਿਮੰਦਰ ਸਾਹਿਬ ਪੁੱਜੇ ਤਾਂ ਉਨ੍ਹਾਂ ਨੇ ਛਬੀਲ ਨੇੜੇ ਭਾਂਡੇ ਧੋਣ ਦੀ ਸੇਵਾ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦੇਰ ਸ਼ਾਮ ਰਾਹੁਲ ਗਾਂਧੀ ਫਿਰ ਹਰਿਮੰਦਰ ਸਾਹਿਬ ਪੁੱਜੇ। ਇਸ ਦੌਰਾਨ ਉਨ੍ਹਾਂ ਲੰਮਾ ਸਮਾਂ ਪਰਿਕਰਮਾ ਵਿੱਚ ਛਬੀਲ ’ਤੇ ਬੈਠ ਕੇ ਜਲ ਦੀ ਸੇਵਾ ਕੀਤੀ। ਇਹ ਦੇਖ ਕੇ ਸ਼ਰਧਾਲੂ ਵੀ ਹੈਰਾਨ ਰਹਿ ਗਏ। ਲੋਕ ਆਪ ਵੀ ਨੇੜੇ ਆ ਕੇ ਉਸ ਨਾਲ ਗੱਲਾਂ ਕਰ ਰਹੇ ਸਨ ਤੇ ਪਾਣੀ ਵੀ ਲੈ ਰਹੇ ਸਨ।

ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਪਾਲਕੀ ਸਾਹਿਬ ਦੇ ਦਰਸ਼ਨ ਵੀ ਕੀਤੇ। ਗੁਰੂ ਘਰ ਦੇ ਦਰਵਾਜ਼ੇ ਬੰਦ ਹੋਣ ਤੋਂ ਬਾਅਦ ਰਾਹੁਲ ਗਾਂਧੀ ਸਫਾਈ ਦੀ ਸੇਵਾ ਵਿੱਚ ਜੁੱਟ ਗਏ। ਉਸ ਨੇ ਕੱਪੜਾ ਫੜ ਕੇ ਰੇਲਿੰਗ ਸਾਫ਼ ਕਰਨੀ ਸ਼ੁਰੂ ਕਰ ਦਿੱਤੀ। ਉਹ ਹਰਿਮੰਦਰ ਸਾਹਿਬ ਵਿੱਚ ਸੇਵਾ ਕਰ ਰਹੇ ਨੌਜਵਾਨਾਂ ਨਾਲ ਹੱਥ ਮਿਲਾਉਂਦੇ ਨਜ਼ਰ ਆਏ।

ਜਾਣਕਾਰੀ ਹੈ ਕਿ ਰਾਹੁਲ ਗਾਂਧੀ ਕੁਝ ਹੀ ਘੰਟਿਆਂ ਵਿੱਚ ਮੁੜ ਹਰਿਮੰਦਰ ਸਾਹਿਬ ਪਹੁੰਚ ਰਹੇ ਹਨ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਪਵਿੱਤਰ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਵੀ ਕਰ ਸਕਦੇ ਹਨ। ਪਿਛਲੇ ਦਿਨ ਉਨ੍ਹਾਂ ਨੇ ਪਰਿਕਰਮਾ ਵਿੱਚ ਹੀ ਸੇਵਾ ਕੀਤੀ। ਇਸ ਨਾਲ ਉਹ ਦੁਬਾਰਾ ਲੰਗਰ ਘਰ ਪਹੁੰਚ ਕੇ ਸੇਵਾ ਕਰ ਸਕਦੇ ਹਨ। ਲੰਗਰ ਵਰਤਾਉਣ ਦੇ ਨਾਲ-ਨਾਲ ਭਾਂਡੇ ਵੀ ਧੋ ਸਕਦੇ ਹਨ।

ਇਸ ਸਮੇਂ ਉਹ ਅੰਮ੍ਰਿਤਸਰ ਦੇ ਰਮਾਦਾ ਹੋਟਲ ਵਿੱਚ ਠਹਿਰੇ ਹੋਏ ਹਨ ਅਤੇ ਉਨ੍ਹਾਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...