ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਸ਼ਨੀਵਾਰ (25 ਮਈ) ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਲੋਕ ਸਭਾ ਚੋਣਾਂ 2024 ਨੂੰ ਲੈ ਕੇ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਇਸ ਤੋਂ ਬਾਅਦ ਰਾਹੁਲ ਗਾਂਧੀ 29 ਮਈ ਨੂੰ ਮੁੜ ਪੰਜਾਬ ਆਉਣਗੇ ਅਤੇ ਲੁਧਿਆਣਾ ਅਤੇ ਪਟਿਆਲਾ ਵਿੱਚ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡਾ: ਧਰਮਵੀਰ ਗਾਂਧੀ ਲਈ ਚੋਣ ਪ੍ਰਚਾਰ ਕਰਨਗੇ। ਸੁਰੱਖਿਆ ਕਾਰਨਾਂ ਕਰਕੇ ਅੰਮ੍ਰਿਤਸਰ ਵਿੱਚ 1000 ਦੇ ਕਰੀਬ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਦੱਸ ਦਈਏ ਕਿ ਅੰਮ੍ਰਿਤਸਰ ‘ਚ ਏਅਰਪੋਰਟ ਰੋਡ ‘ਤੇ ਸਥਿਤ ਮੀਰਾਂਕੋਟ ਵਿਖੇ ਕਾਂਗਰਸ ਦੀ ਰੈਲੀ ਕੀਤੀ ਜਾ ਰਹੀ ਹੈ। ਜਿੱਥੇ ਪੰਡਾਲ ਲਗਾਉਣ ਤੋਂ ਲੈ ਕੇ ਸੁਰੱਖਿਆ ਤੱਕ ਦਾ ਕੰਮ ਸ਼ੁਰੂ ਹੋ ਗਿਆ ਹੈ। ਸ਼ੁੱਕਰਵਾਰ ਦੁਪਹਿਰ ਨੂੰ ਸੀਨੀਅਰ ਆਗੂ ਹਰੀਸ਼ ਚੌਧਰੀ ਦੇ ਨਾਲ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਵੀ ਮਰਨਕੋਟ ਪੁੱਜੇ ਅਤੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਵੀ.ਵੀ.ਆਈ.ਪੀ. ਮੂਵਮੈਂਟ ਕਾਰਨ ਇੱਥੇ ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।
ਪੰਜਾਬ ਪੁਲਿਸ ਵੱਲੋਂ 1000 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਰਾਹੁਲ ਗਾਂਧੀ ਦੀ ਨਿੱਜੀ ਸੁਰੱਖਿਆ ਵੀ ਉਨ੍ਹਾਂ ਦੇ ਨਾਲ ਰਹੇਗੀ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਵੀ.ਵੀ.ਆਈ.ਪੀ. ਦੀ ਲਹਿਰ ਵਧਣੀ ਸ਼ੁਰੂ ਹੋ ਗਈ ਹੈ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਅੰਮ੍ਰਿਤਸਰ ਪਹੁੰਚੇ ਸਨ। ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ।
ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਸਚਿਨ ਪਾਇਲਟ ਵੀ ਗੁਰਜੀਤ ਔਜਲਾ ਦੇ ਸਮਰਥਨ ਵਿੱਚ ਅੰਮ੍ਰਿਤਸਰ ਪੁੱਜੇ ਸਨ।
----------- Advertisement -----------
ਰਾਹੁਲ ਗਾਂਧੀ 25 ਮਈ ਨੂੰ ਪਹੁੰਚਣਗੇ ਅੰਮ੍ਰਿਤਸਰ, ਉਮੀਦਵਾਰ ਔਜਲਾ ਦੇ ਸਮਰਥਨ ‘ਚ ਕਰਨਗੇ ਰੈਲੀ
Published on
----------- Advertisement -----------
----------- Advertisement -----------