ਪੰਜਾਬ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਸ਼ਨੀਵਾਰ ਨੂੰ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ‘ਚ ਸਾਂਝੇ ਤੌਰ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਲੋਕ ਸਭਾ ਚੋਣਾਂ ਵਿੱਚ ਵਰਤੀ ਜਾਣ ਵਾਲੀ ਦੇਸੀ ਸ਼ਰਾਬ ਵੱਡੀ ਮਾਤਰਾ ਵਿੱਚ ਜ਼ਬਤ ਕੀਤੀ ਗਈ। ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੇਸੀ ਸ਼ਰਾਬ ਅਤੇ ਇਸ ਨੂੰ ਬਣਾਉਣ ਵਿੱਚ ਵਰਤੇ ਜਾਂਦੇ ਸਾਧਨ ਬਰਾਮਦ ਕਰਕੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਸ ਸ਼ਰਾਬ ਦੇ ਘੋਲ ਤੋਂ ਦੇਸੀ ਸ਼ਰਾਬ ਬਣਾਈ ਜਾਣੀ ਸੀ ਅਤੇ ਇਸ ਨੂੰ ਚੋਣਾਂ ਦੌਰਾਨ ਵੇਚਿਆ ਅਤੇ ਵਰਤਿਆ ਜਾਣਾ ਸੀ।
ਐਕਸਾਈਜ਼ ਵਿਭਾਗ ਵੀ ਡਵੀਜ਼ਨ ਦੇ ਇੰਸਪੈਕਟਰ ਨੇ ਦੱਸਿਆ ਕਿ 450 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਗਈ ਹੈ। ਜਿਸ ਤੋਂ ਦੇਸੀ ਸ਼ਰਾਬ ਦੀਆਂ ਸੈਂਕੜੇ ਬੋਤਲਾਂ ਬਣੀਆਂ ਹੋਣੀਆਂ ਸਨ। ਪੰਜਾਬ ਵਿੱਚ ਪਹਿਲਾਂ ਵੀ ਕਈ ਵਾਰ ਇਸ ਸ਼ਰਾਬ ਕਾਰਨ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਜਿਹੀ ਦੇਸੀ ਸ਼ਰਾਬ ਦੀ ਕੋਈ ਡਿਗਰੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਅਜਿਹੇ ਅਭਿਆਨ ਲਗਾਤਾਰ ਚਲਾਏ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਛਾਪੇਮਾਰੀ ਜਾਰੀ ਰਹੇਗੀ ਜਦਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੋਰ ਸਖ਼ਤੀ ਕੀਤੀ ਜਾ ਰਹੀ ਹੈ। ਪੰਜਾਬ ਪੁਲਸ ਦੀ ਇੰਸਪੈਕਟਰ ਰਾਜਬੀਰ ਕੌਰ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਚੋਣਾਂ ਤੋਂ ਪਹਿਲਾਂ ਵੱਖ-ਵੱਖ ਪਿੰਡਾਂ ‘ਚ ਦੇਸੀ ਸ਼ਰਾਬ ਬਣਾ ਕੇ ਵੇਚੀ ਜਾਣੀ ਹੈ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।