September 18, 2026, 2:00 pm
----------- Advertisement -----------
HomeNewsBreaking Newsਗੁਰਦਾਸਪੁਰ 'ਚ ਮੈਡੀਕਲ ਸਟੋਰ 'ਤੇ ਛਾਪੇਮਾਰੀ, ਡਰੱਗ ਕੰਟਰੋਲ ਅਫਸਰ ਨੇ ਨਸ਼ੀਲੇ ਕੈਪਸੂਲ...

ਗੁਰਦਾਸਪੁਰ ‘ਚ ਮੈਡੀਕਲ ਸਟੋਰ ‘ਤੇ ਛਾਪੇਮਾਰੀ, ਡਰੱਗ ਕੰਟਰੋਲ ਅਫਸਰ ਨੇ ਨਸ਼ੀਲੇ ਕੈਪਸੂਲ ਕੀਤੇ ਬਰਾਮਦ

Published on

----------- Advertisement -----------


ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਅੱਜ ਡਰੱਗ ਕੰਟਰੋਲ ਅਫਸਰ ਨੇ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ‘ਚ ਸਥਿਤ ਮੈਡੀਕਲ ਸਟੋਰਾਂ ‘ਤੇ ਅਚਨਚੇਤ ਛਾਪੇਮਾਰੀ ਕੀਤੀ। ਇਸ ਚੈਕਿੰਗ ਦੌਰਾਨ 100 ਦੇ ਕਰੀਬ ਨਸ਼ੀਲੇ ਕੈਪਸੂਲ ਬਰਾਮਦ ਹੋਏ।

ਜਾਣਕਾਰੀ ਦਿੰਦੇ ਹੋਏ ਡਰੱਗ ਕੰਟਰੋਲ ਅਫਸਰ ਬਲਬੀਨ ਕੌਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਤਹਿਸੀਲ ਬਟਾਲਾ ਸਥਿਤ ਗੁਰੂ ਕ੍ਰਿਪਾ ਮੈਡੀਕਲ ਸਟੋਰ ‘ਤੇ ਛਾਪੇਮਾਰੀ ਕੀਤੀ ਗਈ। ਮੈਡੀਕਲ ਸਟੋਰ ਤੋਂ 100 ਦੇ ਕਰੀਬ ਨਸ਼ੀਲੇ ਕੈਪਸੂਲ ਬਰਾਮਦ ਹੋਏ। ਚੈਕਿੰਗ ਦੌਰਾਨ ਇਹ ਵੀ ਪਾਇਆ ਗਿਆ ਕਿ ਸਟੋਰ ‘ਤੇ ਬੈਠਾ ਵਿਅਕਤੀ ਗੁਰਪ੍ਰੀਤ ਸਿੰਘ ਯੋਗ ਵਿਅਕਤੀ ਨਹੀਂ ਸੀ, ਜਦੋਂਕਿ ਨਿਯਮਾਂ ਅਨੁਸਾਰ ਯੋਗ ਵਿਅਕਤੀ ਹੀ ਦਵਾਈਆਂ ਵੇਚਣ ਦਾ ਕੰਮ ਕਰ ਸਕਦਾ ਹੈ।

ਮੈਡੀਕਲ ਸਟੋਰ ‘ਤੇ ਵਿਕਰੀ ਖਰੀਦ ਦਾ ਰਿਕਾਰਡ ਵੀ ਪੂਰਾ ਨਹੀਂ ਸੀ। ਡਰੱਗ ਕੰਟਰੋਲ ਅਫ਼ਸਰ ਨੇ ਦੱਸਿਆ ਕਿ ਇਸੇ ਤਰ੍ਹਾਂ ਜਦੋਂ ਪਿੰਡ ਰਿਆੜੀ ਕਲਾਂ ਦੇ ਨਿਮਰ ਮੈਡੀਕਲ ਸਟੋਰ ਦੀ ਚੈਕਿੰਗ ਕੀਤੀ ਗਈ ਤਾਂ ਇਸ ਮੈਡੀਕਲ ਸਟੋਰ ’ਤੇ ਕੋਈ ਵੀ ਅਧਿਕਾਰਤ ਵਿਅਕਤੀ ਬੈਠਾ ਨਹੀਂ ਸੀ ਅਤੇ ਸਟੋਰ ਦਾ ਰਿਕਾਰਡ ਮੇਲ ਨਹੀਂ ਖਾਂ ਰਿਹਾ ਸੀ ਅਤੇ ਸ਼ਡਿਊਲ ਐਚ-1 ਰਜਿਸਟਰ ਵੀ ਪੂਰਾ ਨਹੀਂ ਸੀ।

ਡਰੱਗ ਕੰਟਰੋਲ ਅਫ਼ਸਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਮੈਡੀਕਲ ਸਟੋਰ ਸੰਚਾਲਕਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਵਿਅਕਤੀ ਬਿਨਾਂ ਡਾਕਟਰ ਦੀ ਪਰਚੀ ਤੋਂ ਪਾਬੰਦੀਸ਼ੁਦਾ ਦਵਾਈਆਂ ਨਾ ਵੇਚੇ ਅਤੇ ਜੇਕਰ ਕੋਈ ਮੈਡੀਕਲ ਸਟੋਰ ਮਾਲਕ ਸਰਕਾਰ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਮੈਡੀਕਲ ਸਟੋਰ ਮਾਲਕਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਮੈਡੀਕਲ ਸਟੋਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...