November 17, 2026, 3:32 am
----------- Advertisement -----------
HomeNewsBreaking Newsਫ਼ਿਰੋਜ਼ਪੁਰ 'ਚ ਭਾਰਤ-ਪਾਕਿ ਸਰਹੱਦ 'ਤੇ ਰੇਡ, 32 ਹਜ਼ਾਰ ਲੀਟਰ ਲਾਹਣ-ਸ਼ਰਾਬ ਬਰਾਮਦ

ਫ਼ਿਰੋਜ਼ਪੁਰ ‘ਚ ਭਾਰਤ-ਪਾਕਿ ਸਰਹੱਦ ‘ਤੇ ਰੇਡ, 32 ਹਜ਼ਾਰ ਲੀਟਰ ਲਾਹਣ-ਸ਼ਰਾਬ ਬਰਾਮਦ

Published on

----------- Advertisement -----------

ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਫਿਰੋਜ਼ਪੁਰ ਪੁਲਿਸ ਵੀ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖਿਲਾਫ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈ। ਸੋਮਵਾਰ ਨੂੰ ਹੋਲੀ ਦੇ ਤਿਉਹਾਰ ਮੌਕੇ ਫ਼ਿਰੋਜ਼ਪੁਰ ਸਦਰ ਥਾਣਾ ਖੇਤਰ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਕਿਸ਼ਤੀਆਂ (ਛੋਟੀਆਂ ਅਤੇ ਵੱਡੀਆਂ ਕਿਸ਼ਤੀਆਂ) ਦੀ ਵਰਤੋਂ ਕਰਕੇ ਛਾਪੇਮਾਰੀ ਕੀਤੀ।

ਇਸ ਦੌਰਾਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ, ਜਿਸ ਤਹਿਤ 32000 ਲੀਟਰ ਲਾਹਣ ਅਤੇ 68 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਗਈ। ਹਾਲਾਂਕਿ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ਰਾਬ ਬਣਾਉਣ ਵਾਲਾ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

ਫ਼ਿਰੋਜ਼ਪੁਰ ਦੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਸਦਰ ਥਾਣਾ ਇੰਚਾਰਜ ਜਸਵੰਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੰਢੇ ਇੱਕ ਸੁੰਨਸਾਨ ਜਗ੍ਹਾ ਵਿੱਚ ਕੁਝ ਵਿਅਕਤੀ ਵੱਡੀ ਮਾਤਰਾ ਵਿੱਚ ਦੇਸੀ ਸ਼ਰਾਬ ਨਜਾਇਜ਼ ਤੌਰ ‘ਤੇ ਤਿਆਰ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਕਈ ਟੀਮਾਂ ਬਣਾ ਕੇ ਕਿਸ਼ਤੀ ਰਾਹੀਂ ਸਤਲੁਜ ਦਰਿਆ ਪਾਰ ਕਰਕੇ ਛਾਪੇਮਾਰੀ ਕੀਤੀ ਤਾਂ ਮੌਕੇ ਤੋਂ ਵੱਡੀ ਮਾਤਰਾ ‘ਚ ਸ਼ਰਾਬ ਬਣਾਉਣ ਦਾ ਸਾਮਾਨ, 32 ਹਜ਼ਾਰ ਲੀਟਰ ਲਾਹਣ ਅਤੇ 68 ਲੀਟਰ ਸ਼ਰਾਬ ਬਰਾਮਦ ਹੋਈ।

ਬਰਾਮਦ ਹੋਈ ਸ਼ਰਾਬ ਅਤੇ ਠੇਕੇ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ। ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਫਿਰੋਜ਼ਪੁਰ ਪੁਲਿਸ ਵੱਲੋਂ ਇਸ ਸਮੁੱਚੀ ਕਾਰਵਾਈ ਦੀ ਡਰੋਨ ਕੈਮਰਿਆਂ ਨਾਲ ਵੀਡੀਓ ਬਣਾਈ ਗਈ ਅਤੇ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਗਈ। ਫ਼ਿਰੋਜ਼ਪੁਰ ਸਦਰ ਥਾਣੇ ਅਧੀਨ ਪੈਂਦੇ ਉਕਤ ਇਲਾਕੇ ‘ਚੋਂ ਨਾਜਾਇਜ਼ ਸ਼ਰਾਬ ਬਣਾਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇੱਥੋਂ ਨਾਜਾਇਜ਼ ਸ਼ਰਾਬ ਦੀਆਂ ਅਜਿਹੀਆਂ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...