October 14, 2026, 2:52 pm
----------- Advertisement -----------
HomeNewsBreaking Newsਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ: 2 ਦਿਨ ਮੌਸਮ ਰਹੇਗਾ...

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ: 2 ਦਿਨ ਮੌਸਮ ਰਹੇਗਾ ਖ਼ਰਾਬ

Published on

----------- Advertisement -----------

ਚੰਡੀਗੜ੍ਹ, 6 ਅਗਸਤ 2024 – ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਏਗੀ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28 ਡਿਗਰੀ ਤੋਂ 36.6 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਸੋਮਵਾਰ ਦੀ ਬਾਰਿਸ਼ ਕੁਝ ਜ਼ਿਲ੍ਹਿਆਂ ਤੱਕ ਸੀਮਤ ਰਹੀ। ਜਿਸ ਕਾਰਨ ਪੰਜਾਬ ਦੇ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਆਈਐਮਡੀ ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਪੰਜਾਬ ਦੇ ਐਸਬੀਐਸ ਨਗਰ ਵਿੱਚ 9 ਮਿਲੀਮੀਟਰ, ਰੋਪੜ ਵਿੱਚ 8.5, ਪਠਾਨਕੋਟ ਵਿੱਚ 4 ਅਤੇ ਮੋਗਾ-ਫਿਰੋਜ਼ਪੁਰ ਵਿੱਚ 0.5-0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਮੌਨਸੂਨ ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਲਿਆਉਣ ਦੀ ਉਮੀਦ ਸੀ। ਪਰ 1 ਤੋਂ 5 ਅਗਸਤ ਤੱਕ ਮਾਨਸੂਨ ਫਿਰ ਤੋਂ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ। ਪੰਜਾਬ ‘ਚ ਇਨ੍ਹਾਂ 5 ਦਿਨਾਂ ‘ਚ 14 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਨਾਲ ਲੱਗਦੇ ਇਲਾਕਿਆਂ ‘ਚ ਪਿਛਲੇ ਕੁਝ ਦਿਨਾਂ ‘ਚ ਚੰਗੀ ਬਾਰਿਸ਼ ਹੋ ਰਹੀ ਹੈ, ਜਦਕਿ ਬਾਕੀ ਜ਼ਿਲਿਆਂ ਨੂੰ ਰੈੱਡ ਅਤੇ ਯੈਲੋ ਜ਼ੋਨ ‘ਚ ਰੱਖਿਆ ਗਿਆ ਹੈ।

ਆਈਐਮਡੀ ਅਨੁਸਾਰ ਪੰਜਾਬ ਦੇ ਐਸਬੀਐਸ ਨਗਰ ਵਿੱਚ 5 ਦਿਨਾਂ ਵਿੱਚ 99 ਫੀਸਦੀ ਘੱਟ ਮੀਂਹ ਪਿਆ ਹੈ। ਜਦੋਂ ਕਿ ਹੁਸ਼ਿਆਰਪੁਰ ਵਿੱਚ 84 ਫੀਸਦੀ, ਸੰਗਰੂਰ ਵਿੱਚ 83 ਫੀਸਦੀ ਅਤੇ ਰੂਪਨਗਰ ਵਿੱਚ 82 ਫੀਸਦੀ ਘੱਟ ਮੀਂਹ ਪਿਆ ਹੈ। ਇਸ ਦੇ ਨਾਲ ਹੀ ਤਰਨਤਾਰਨ ‘ਚ 286 ਫੀਸਦੀ ਜ਼ਿਆਦਾ, ਫਰੀਦਕੋਟ ‘ਚ 247 ਫੀਸਦੀ ਜ਼ਿਆਦਾ ਅਤੇ ਅੰਮ੍ਰਿਤਸਰ ‘ਚ 89 ਫੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...