ਪੰਜਾਬ ‘ਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਧੇ ਤੋਂ ਵੱਧ ਪੰਜਾਬ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਤਰਨਤਾਰਨ, ਮੋਗਾ ਅਤੇ ਫ਼ਿਰੋਜ਼ਪੁਰ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪੱਛਮੀ ਅਤੇ ਪੂਰਬੀ ਮਾਲਵੇ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮਾਲਵੇ ਵਿੱਚ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਮੀਂਹ ਪੈਣ ਕਾਰਨ ਪਿਛਲੇ ਦਿਨ ਦੇ ਮੁਕਾਬਲੇ ਮੌਸਮ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ ਹੈ। ਬੀਤੇ ਕੱਲ੍ਹ ਵਾਂਗ ਅੱਜ ਵੀ ਪੰਜਾਬ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਸੂਬੇ ‘ਚ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਤੋਂ ਬਾਅਦ ਮੀਂਹ ਦਾ ਸਿਲਸਿਲਾ ਖਤਮ ਹੋਣ ਜਾ ਰਿਹਾ ਹੈ ਪਰ ਹੁਣ ਹੌਲੀ-ਹੌਲੀ ਮੌਸਮ ‘ਚ ਬਦਲਾਅ ਵੀ ਮਹਿਸੂਸ ਕੀਤਾ ਜਾਵੇਗਾ।
----------- Advertisement -----------
ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ
Published on
----------- Advertisement -----------
----------- Advertisement -----------