October 15, 2026, 4:13 pm
----------- Advertisement -----------
HomeNewsBreaking Newsਪੰਜਾਬ ਦੇ 14 ਜ਼ਿਲ੍ਹਿਆਂ 'ਚ ਅਲਰਟ ਜਾਰੀ: ਭਾਰੀ ਮੀਂਹ ਦੀ ਭਵਿੱਖਬਾਣੀ

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅਲਰਟ ਜਾਰੀ: ਭਾਰੀ ਮੀਂਹ ਦੀ ਭਵਿੱਖਬਾਣੀ

Published on

----------- Advertisement -----------

ਚੰਡੀਗੜ੍ਹ, 2 ਜੁਲਾਈ 2024 – ਮਾਨਸੂਨ ਪੰਜਾਬ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ। ਇਹ ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ ‘ਤੇ ਅਲਰਟ ਜਾਰੀ ਕੀਤਾ ਹੈ।

ਇਸ ਸਭ ਦੇ ਵਿਚਕਾਰ ਪੰਜਾਬ ‘ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਹੁੰਮਸ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ।

ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਇਸ ਤੋਂ ਬਾਅਦ ਮਾਨਸੂਨ ਲੁਧਿਆਣਾ ਅਤੇ ਰਾਜਪੁਰਾ ਵਿੱਚ ਵੀ ਪਹੁੰਚ ਗਿਆ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ।

ਪਿਛਲੇ ਦਿਨਾਂ ਵਿੱਚ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਦੋ ਦਿਨ ਪਹਿਲਾਂ ਕਰੀਬ 47 ਮਿਲੀਮੀਟਰ ਮੀਂਹ ਪਿਆ। ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਹੁੰਮਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਸਾਰੇ 14 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...