May 31, 2026, 6:00 pm
----------- Advertisement -----------
HomeNewsBreaking Newsਪੰਜਾਬ ਦੇ 11 ਜ਼ਿਲ੍ਹਿਆਂ 'ਚ ਮੀਂਹ ਅਤੇ 9 'ਚ ਹੀਟਵੇਵ ਦਾ ਅਲਰਟ...

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਮੀਂਹ ਅਤੇ 9 ‘ਚ ਹੀਟਵੇਵ ਦਾ ਅਲਰਟ ਜਾਰੀ

Published on

----------- Advertisement -----------
  • 4 ਜੂਨ ਤੱਕ ਪੱਛਮੀ ਗੜਬੜ ਕਾਰਨ ਮਿਲੇਗੀ ਰਾਹਤ
  • 5 ਤੱਕ ਮੌਸਮ ਆਮ ਵਾਂਗ ਰਹੇਗਾ

ਚੰਡੀਗੜ੍ਹ, 2 ਜੂਨ 2024 – ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਹੀਟ ਵੇਵ ਅਤੇ ਕੁਝ ਇਲਾਕਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਜਿੱਥੇ ਸੂਬੇ ਦਾ ਮਾਲਵਾ ਖੇਤਰ ਗਰਮੀ ਨਾਲ ਝੁਲਸ ਰਿਹਾ ਹੈ, ਉੱਥੇ ਹੀ ਮਾਝਾ ਅਤੇ ਦੁਆਬੇ ਵਿੱਚ ਮੀਂਹ ਤੋਂ ਰਾਹਤ ਮਿਲਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਹੁਣ ਕੁਝ ਦਿਨ ਰਾਹਤ ਭਰੇ ਰਹਿਣ ਵਾਲੇ ਹਨ।

ਸੂਬੇ ‘ਚ 4 ਜੂਨ ਤੱਕ ਰਲਵਾਂ-ਮਿਲਵਾਂ ਪ੍ਰਭਾਵ ਦੇਖਣ ਨੂੰ ਮਿਲੇਗਾ, ਜਦਕਿ 5 ਜੂਨ ਤੋਂ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਬੀਤੀ ਰਾਤ ਮਾਨਸਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਵਿੱਚ ਮੌਸਮ ਵਿੱਚ ਹਲਕੀ ਤਬਦੀਲੀ ਆਈ। ਪਰ ਅੱਜ ਇਨ੍ਹਾਂ ਇਲਾਕਿਆਂ ਵਿੱਚ ਹੀਟ ਵੇਵ ਅਲਰਟ ਹੈ।

ਇਨ੍ਹਾਂ ਤੋਂ ਇਲਾਵਾ ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਲੁਧਿਆਣਾ ‘ਚ ਵੀ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਹੀਟ ਵੇਵ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ 3 ਜੂਨ ਨੂੰ ਹਾਲਾਤ ਆਮ ਵਾਂਗ ਹੋਣ ਦੀ ਸੰਭਾਵਨਾ ਹੈ, ਇਹੀ ਸਥਿਤੀ 4 ਜੂਨ ਤੱਕ ਬਣੀ ਰਹੇਗੀ। ਜਦੋਂ ਕਿ 3-4 ਜੂਨ ਨੂੰ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਦੋਆਬਾ ਅਤੇ ਮਾਝੇ ਦੇ 13 ਹੋਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਸ਼ਡਿਊਲ ਮੁਤਾਬਕ ਜੂਨ ਦੇ ਅੰਤ ਤੱਕ ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮਾਨਸੂਨ 25 ਤੋਂ 30 ਜੂਨ ਦਰਮਿਆਨ ਪੰਜਾਬ ਵਿੱਚ ਦਾਖਲ ਹੋਵੇਗਾ। ਜਿਸ ਤੋਂ ਬਾਅਦ ਪੰਜਾਬ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ ਕੜਾਕੇ ਦੀ ਗਰਮੀ ਸ਼ੁਰੂ ਹੋ ਜਾਵੇਗੀ।

ਮੌਸਮ ਵਿਭਾਗ ਨੇ ਇਸ ਸਾਲ ਆਮ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਵਾਰ ਮੀਂਹ ਪੈਣ ਦੀ ਸੰਭਾਵਨਾ 105 ਫੀਸਦੀ ਦੱਸੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...