June 12, 2026, 6:15 pm
----------- Advertisement -----------
HomeNewsBreaking Newsਮੋਗਾ-ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ 'ਚ ਮੀਂਹ, ਪੱਛਮੀ ਗੜਬੜੀ ਦੇ ਸਰਗਰਮ ਹੋਣ...

ਮੋਗਾ-ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ ‘ਚ ਮੀਂਹ, ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਵੀ ਸੰਭਾਵਨਾ

Published on

----------- Advertisement -----------
  • ਹੌਲੀ-ਹੌਲੀ ਘਟੇਗਾ ਤਾਪਮਾਨ
  • 1 ਜੂਨ ਦੇ ਆਸਪਾਸ ਪੱਛਮੀ ਗੜਬੜੀ ਤੋਂ ਰਾਹਤ ਮਿਲੇਗੀ

ਚੰਡੀਗੜ੍ਹ, 30 ਮਈ 2024 – ਪੰਜਾਬ ਦੇ ਪਟਿਆਲਾ, ਮੋਗਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਰਾਤ ਨੂੰ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜਾਰੀ ਰੈੱਡ ਅਲਰਟ ਨੂੰ ਹੁਣ ਆਰੇਂਜ ਵਿੱਚ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 1 ਜੂਨ ਨੂੰ ਯੈਲੋ ਅਲਰਟ ਅਤੇ 2 ਜੂਨ ਨੂੰ ਆਮ ਦਿਨ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਵੀ ਜਤਾਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਕਪੂਰਥਲਾ, ਜਲੰਧਰ, ਬਠਿੰਡਾ, ਬਰਨਾਲਾ, ਲੁਧਿਆਣਾ, ਐਸ.ਏ.ਐਸ.ਨਗਰ, ਫ਼ਤਹਿਗੜ੍ਹ ਸਾਹਿਬ, ਸੰਗਰੂਰ ਮਾਨਸਾ ਅਤੇ ਪਟਿਆਲਾ ਵਿੱਚ ਅੱਜ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਚੇਤਾਵਨੀ ਵਿੱਚ ਬਦਲਾਅ ਨਾਲ ਮੌਸਮ ਵਿਭਾਗ ਨੇ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਤਾਪਮਾਨ ਵਿੱਚ 1 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਹੈ, ਜੋ ਕਿ ਲੋਕਾਂ ਲਈ ਰਾਹਤ ਦੀ ਖਬਰ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ 31 ਮਈ ਤੋਂ ਪੰਜਾਬ ਦੇ ਕੁਝ ਇਲਾਕਿਆਂ ‘ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ ਮਾਮੂਲੀ ਗਿਰਾਵਟ ਆਵੇਗੀ, ਜਿਸ ਨਾਲ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...