August 25, 2026, 2:56 pm
----------- Advertisement -----------
HomeNewsBreaking Newsਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਸਵੇਰ ਤੋਂ ਮੀਂਹ, ਮੌਸਮ ਵਿਭਾਗ ਵੱਲੋਂ...

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਸਵੇਰ ਤੋਂ ਮੀਂਹ, ਮੌਸਮ ਵਿਭਾਗ ਵੱਲੋਂ 1.30 ਵਜੇ ਤੱਕ ਦਾ ਅਲਰਟ ਜਾਰੀ

Published on

----------- Advertisement -----------

ਚੰਡੀਗੜ੍ਹ, 11 ਅਗਸਤ 2024 – ਪੰਜਾਬ ਵਿੱਚ ਅੱਜ ਯਾਨੀ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਅਲਰਟ ਅਨੁਸਾਰ ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਗਿਰਾਵਟ ਤੋਂ ਬਾਅਦ ਸੂਬੇ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਦੁਪਹਿਰ 1.30 ਵਜੇ ਤੱਕ ਪੰਜਾਬ ਦੇ 14 ਜ਼ਿਲ੍ਹਿਆਂ ਬਰਨਾਲਾ, ਸੰਗਰੂਰ, ਪਟਿਆਲਾ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ’ਚ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅੱਜ ਵੀ ਯੈਲੋ ਅਲਰਟ ਹੈ। ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਤੱਕ ਹੀ ਸੀਮਤ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਸੂਬੇ ‘ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਪਰ ਪੰਜਾਬ ਵਿੱਚ ਮਾਨਸੂਨ ਕਮਜ਼ੋਰ ਹੋ ਰਿਹਾ ਹੈ। ਅਗਸਤ ਮਹੀਨੇ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਸੀ ਪਰ ਇਸ ਦੇ ਬਾਵਜੂਦ ਬਾਰਿਸ਼ ਆਮ ਨਾਲੋਂ 36 ਫੀਸਦੀ ਘੱਟ ਹੈ। ਜੇਕਰ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਜੁਲਾਈ ਵਿੱਚ ਸੁਸਤ ਰਹਿਣ ਵਾਲਾ ਮਾਨਸੂਨ ਅਗਸਤ ਵਿੱਚ ਸਰਗਰਮ ਹੁੰਦਾ ਨਜ਼ਰ ਆ ਰਿਹਾ ਹੈ। ਹਰਿਆਣਾ ‘ਚ ਅਗਸਤ ਦੇ ਪਹਿਲੇ 10 ਦਿਨਾਂ ‘ਚ 44 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਦਸ ਦਿਨਾਂ ਵਿੱਚ ਇੱਥੇ 76.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

ਪੰਜਾਬ ਦੀ ਗੱਲ ਕਰੀਏ ਤਾਂ ਪਹਿਲੇ ਦਸ ਦਿਨਾਂ ਵਿੱਚ ਸਿਰਫ਼ 40.5 ਮਿਲੀਮੀਟਰ ਮੀਂਹ ਹੀ ਰਿਕਾਰਡ ਕੀਤਾ ਗਿਆ ਹੈ, ਜਦੋਂ ਕਿ ਆਮ ਤੌਰ ’ਤੇ ਇੱਥੇ ਇਨ੍ਹਾਂ ਦਿਨਾਂ ਵਿੱਚ 63.2 ਮਿਲੀਮੀਟਰ ਮੀਂਹ ਦਰਜ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...