October 15, 2026, 5:29 pm
----------- Advertisement -----------
HomeNewsBreaking Newsਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ 'ਚ ਮੀਂਹ: ਤਾਪਮਾਨ 'ਚ ਵਾਧੇ ਤੋਂ...

ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ‘ਚ ਮੀਂਹ: ਤਾਪਮਾਨ ‘ਚ ਵਾਧੇ ਤੋਂ ਬਾਅਦ ਮਿਲੀ ਰਾਹਤ

Published on

----------- Advertisement -----------

ਚੰਡੀਗੜ੍ਹ, 9 ਅਗਸਤ 2024 – ਪੰਜਾਬ ‘ਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਹੀ ਕਈ ਇਲਾਕਿਆਂ ‘ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪੰਜਾਬ ਵਿੱਚ ਸੰਭਾਵਨਾਵਾਂ ਦੇ ਬਾਵਜੂਦ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ ਇਕ ਵਾਰ ਫਿਰ ਤਾਪਮਾਨ ‘ਚ ਮਾਮੂਲੀ ਵਾਧਾ ਦੇਖਿਆ ਗਿਆ। ਵੀਰਵਾਰ ਨੂੰ ਫਰੀਦਕੋਟ ਦਾ ਤਾਪਮਾਨ 36.9 ਡਿਗਰੀ ਤੱਕ ਪਹੁੰਚ ਗਿਆ ਸੀ।

ਪੰਜਾਬ ‘ਚ ਅੱਜ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਸ਼ਨੀਵਾਰ ਨੂੰ ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਪਠਾਨਕੋਟ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪਹਿਲੀ ਜੂਨ ਤੋਂ ਸ਼ੁਰੂ ਹੋਈ ਬਰਸਾਤ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਭ ਤੋਂ ਮਾੜੇ ਹਾਲਾਤ ਹਨ। ਚੰਡੀਗੜ੍ਹ ਵਿੱਚ ਆਮ ਨਾਲੋਂ 53 ਫੀਸਦੀ ਘੱਟ ਮੀਂਹ ਪਿਆ ਹੈ। ਇੱਥੇ ਆਮ ਤੌਰ ‘ਤੇ 506.5 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ਼ 239.4 ਮਿਲੀਮੀਟਰ ਵਰਖਾ ਹੀ ਦਰਜ ਕੀਤੀ ਗਈ ਹੈ।

ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ 42 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ ‘ਤੇ ਇੱਥੇ 266.9 ਫ਼ੀਸਦੀ ਮੀਂਹ ਪੈਂਦਾ ਹੈ ਪਰ ਇਸ ਸਾਲ ਇੱਥੇ ਸਿਰਫ਼ 154.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਫਤਿਹਗੜ੍ਹ ਸਾਹਿਬ ਦੀ ਹਾਲਤ ਸਭ ਤੋਂ ਮਾੜੀ ਹੈ। ਇੱਥੇ 74 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਤਰਨਤਾਰਨ ‘ਚ ਵੀ ਇਸ ਵਾਰ ਮੀਂਹ ਨੇ ਮਿਹਰਬਾਨੀ ਕੀਤੀ ਹੈ। ਇੱਥੇ ਆਮ ਨਾਲੋਂ 10 ਫੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...