November 12, 2025, 11:17 pm
----------- Advertisement -----------
HomeNewsBreaking News18 ਜ਼ਿਲ੍ਹਿਆਂ 'ਚ ਦੁਪਹਿਰ 12 ਵਜੇ ਤੱਕ ਮੀਂਹ ਦੀ ਚੇਤਾਵਨੀ: ਰਾਜਸਥਾਨ 'ਚ...

18 ਜ਼ਿਲ੍ਹਿਆਂ ‘ਚ ਦੁਪਹਿਰ 12 ਵਜੇ ਤੱਕ ਮੀਂਹ ਦੀ ਚੇਤਾਵਨੀ: ਰਾਜਸਥਾਨ ‘ਚ ਮੌਨਸੂਨ ਟ੍ਰੌਫ ਸਰਗਰਮ, ਪੰਜਾਬ ‘ਚ ਸੁਸਤ

Published on

----------- Advertisement -----------

ਚੰਡੀਗੜ੍ਹ, 6 ਜੁਲਾਈ 2024 – ਅਲਰਟ ਦੇ ਬਾਵਜੂਦ ਪੰਜਾਬ ‘ਚ ਸ਼ੁੱਕਰਵਾਰ ਨੂੰ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਨਹੀਂ ਪਿਆ ਅਤੇ ਤਾਪਮਾਨ ‘ਚ ਵਾਧਾ ਹੋਇਆ ਹੈ। ਤਾਪਮਾਨ ਵਿੱਚ ਔਸਤਨ 1.2 ਡਿਗਰੀ ਦੇ ਵਾਧੇ ਕਾਰਨ ਲੋਕ ਨਮੀ ਤੋਂ ਪ੍ਰੇਸ਼ਾਨ ਹਨ। ਸ਼ੁੱਕਰਵਾਰ ਨੂੰ ਦਿਨ ਦੌਰਾਨ ਪਠਾਨਕੋਟ ਵਿੱਚ 23 ਮਿਲੀਮੀਟਰ ਅਤੇ ਮੋਗਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦਕਿ ਰਾਤ ਨੂੰ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਮੀਂਹ ਪਿਆ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ।

ਮੌਸਮ ਵਿਭਾਗ ਅਨੁਸਾਰ ਦੁਪਹਿਰ 12 ਵਜੇ ਤੱਕ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੁਹਾਲੀ, ਫਤਿਹਗੜ੍ਹ ਸਾਹਿਬ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨਤਾਰਨ, ਲੁਧਿਆਣਾ, ਰੂਪਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ‘ਚ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇੱਥੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਰੀਦਕੋਟ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ-ਨਾਲ ਇੱਥੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ‘ਚ ਦਬਾਅ ਵਾਲੇ ਹਾਲਾਤ ਨਹੀਂ ਬਣ ਰਹੇ, ਜਿਸ ਕਾਰਨ ਮੀਂਹ ਕੁਝ ਥਾਵਾਂ ‘ਤੇ ਹੀ ਸੀਮਤ ਹੋ ਰਿਹਾ ਹੈ।

ਮਾਨਸੂਨ ਟ੍ਰੌਫ (ਘੱਟ ਦਬਾਅ ਵਾਲੇ ਖੇਤਰ) ਦੀ ਗੱਲ ਕਰੀਏ ਤਾਂ ਇਹ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਬੀਕਾਨੇਰ, ਸੀਕਰ ਖੇਤਰ ਵਿੱਚ ਸਰਗਰਮ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਮਾਨਸੂਨ ਦਾ ਰੁਖ ਪੰਜਾਬ ਵੱਲ ਵਧਦਾ ਹੈ ਤਾਂ 6 ਅਤੇ 7 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 8 ਜੁਲਾਈ ਤੋਂ ਬਾਅਦ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਪਰਾਲੀ ਸਾੜਨ ਦੇ 312 ਨਵੇਂ ਮਾਮਲੇ, ਮੁਕਤਸਰ ਸਭ ਤੋਂ ਵੱਧ ਪ੍ਰਭਾਵਿਤ

ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀਆਂ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ...

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...