ਉੱਤਰ ਪੱਛਮ ਅਤੇ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਸੀ । ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ ‘ਚ ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ ਮਹੱਤਵਪੂਰਨ ਬਦਲਾਅ ਦੀ ਸੰਭਾਵਨਾ ਹੈ। ਹਾਲਾਂਕਿ, ਦੱਖਣੀ ਭਾਰਤ ਦੇ ਕੁਝ ਰਾਜਾਂ ਵਿੱਚ ਅਗਲੇ ਕੁਝ ਦਿਨਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਵੀਰਵਾਰ ਨੂੰ ਆਈਐਮਡੀ ਦੇ ਅਨੁਸਾਰ, ਇਸ ਹਫ਼ਤੇ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਾਮ, ਤਾਮਿਲਨਾਡੂ, ਅਤੇ ਕੇਰਲ ਵਿਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ‘ਚ ਉੜੀਸਾ, ਦੱਖਣੀ ਅੰਦਰੂਨੀ ਕਰਨਾਟਕ ਅਤੇ ਤੇਲੰਗਾਨਾ ‘ਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਆਈਐਮਡੀ ਨੇ ਕਿਹਾ ਕਿ ਉੱਤਰ ਪੱਛਮੀ ਭਾਰਤ ਦੇ ਪਹਿਲੇ ਹਫ਼ਤੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ, ਅੰਕੜਾ ਹੌਲੀ-ਹੌਲੀ 2-4 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਹਫ਼ਤੇ ਦੀ ਸ਼ੁਰੂਆਤ ਵਿੱਚ ਪੂਰਬੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ‘ਚ ਹਵਾ ਦੀ ਗੁਣਵੱਤਾ ਇਕ ਵਾਰ ਫਿਰ ‘ਮਾੜੀ’ ਸ਼੍ਰੇਣੀ ‘ਚ ਰਹੀ। ਇਸ ਦੇ ਨਾਲ ਹੀ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮਹੀਨੇ ਦਾ ਸਭ ਤੋਂ ਘੱਟ ਤਾਪਮਾਨ ਹੈ। ਦਿੱਲੀ ‘ਚ ਸਵੇਰੇ 8 ਵਜੇ ਏਅਰ ਕੁਆਲਿਟੀ ਇੰਡੈਕਸ (AQI) 261 ‘ਤੇ ਰਿਹਾ। ਇਸ ਦੇ ਨਾਲ ਹੀ ਗੁਆਂਢੀ ਸ਼ਹਿਰ ਫਰੀਦਾਬਾਦ ਵਿੱਚ 237, ਗਾਜ਼ੀਆਬਾਦ ਵਿੱਚ 266, ਗ੍ਰੇਟਰ ਨੋਇਡਾ ਵਿੱਚ 264, ਗੁੜਗਾਉਂ ਵਿੱਚ 241 ਅਤੇ ਨੋਇਡਾ ਵਿੱਚ 235 ਰਿਹਾ।