November 11, 2026, 8:36 am
----------- Advertisement -----------
HomeNewsLatest Newsਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ...

ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ.

Published on

----------- Advertisement -----------

ਚੰਡੀਗੜ੍ਹ / ਅੰਮ੍ਰਿਤਸਰ, 31 ਮਈ: ਪੰਜਾਬ ਭਰ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਸੂਬਾ ਸਰਕਾਰ ਸੱਤਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।ਕੈਬਨਿਟ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਦਸਵੀਂ ਅਤੇ ਬਾਰਵੀਂ ਕਲਾਸ ਵਿੱਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਹਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸਿੱਖਿਆ ਨੂੰ ਬੁਲੰਦੀਆਂ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਕਰੀਬ 250 ਤੋਂ ਵੱਧ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।

ਉਨ੍ਹਾਂ ਕਿਹਾ ਕਿ ਬੱਚਿਆਂ ਉੱਤੇ ਕੀਤਾ ਗਿਆ ਨਿਵੇਸ਼ ਕਦੇ ਵੀ ਵਿਅਰਥ ਨਹੀਂ ਜਾਂਦਾ ਅਤੇ ਸੂਬਾ ਸਰਕਾਰ ਇਸ ਸਚਾਈ ਨੂੰ ਸਮਝਦੇ ਹੋਏ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਕੂਲਾਂ ਨੂੰ ਰੌਸ਼ਨ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਉੱਚ ਸਿੱਖਿਆ ਲਈ ਵੀ ਹਰ ਸੰਭਵ ਮਦਦ ਕੀਤੀ ਜਾਏਗੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ, ਐਸ.ਡੀ.ਐਮ ਸਿਮਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...