April 20, 2026, 5:46 pm
----------- Advertisement -----------
HomeNewsBreaking Newsਪੰਜਾਬ 'ਚ ਭਾਜਪਾ ਨੂੰ ਵੱਡਾ ਝਟਕਾ: ਰਾਜ ਕੁਮਾਰ ਵੇਰਕਾ, ਬਲਬੀਰ ਸਿੱਧੂ ਸਮੇਤ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ: ਰਾਜ ਕੁਮਾਰ ਵੇਰਕਾ, ਬਲਬੀਰ ਸਿੱਧੂ ਸਮੇਤ ਕਈ ਆਗੂਆਂ ਦੀ ਕਾਂਗਰਸ ‘ਚ ਘਰ ਵਾਪਸੀ

Published on

----------- Advertisement -----------

ਪੰਜਾਬ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸ਼ੁੱਕਰਵਾਰ ਨੂੰ 4 ਸਾਬਕਾ ਮੰਤਰੀਆਂ ਦੀ ਕਾਂਗਰਸ ‘ਚ ਘਰ ਵਾਪਸੀ ਹੋਈ ਹੈ। ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਬੀਰ ਸਿੱਧੂ, ਗੁਰਪ੍ਰੀਤ ਕਾਂਗੜ ਅਤੇ ਹੰਸਰਾਜ ਜੋਸਨ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਦੱਸ ਦਈਏ ਕਿ ਇਹ ਆਗੂ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ ਪਹੁੰਚੇ। ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਦੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕਰਵਾਈ ਗਈ ਇਨ੍ਹਾਂ ਤੋਂ ਇਲਾਵਾ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਅਤੇ ਮਹਿੰਦਰ ਰਿਣਵਾ ਜੋ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ, ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰ ਕਰ ਜਾਣਕਾਰੀ ਦਿਤੀ ਕਿ “ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਕਾਂਗੜ, ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ, ਮਹਿੰਦਰ ਰਿਣਵਾ, ਹੰਸ ਰਾਜ ਜੋਸ਼ਨ, ਜੀਤ ਮਹਿੰਦਰ ਸਿੱਧੂ, ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਸਪੁੱਤਰ ਕਮਲਜੀਤ ਢਿੱਲੋਂ ਸਮੇਤ ਅਮਰਜੀਤ ਸਿੰਘ ਸਿੱਧੂ (ਮੇਅਰ ਮੋਹਾਲੀ) ਨੇ AICC ਦੇ ਜਨਰਲ ਸਕੱਤਰ ਇੰਚਾਰਜ ਕੇ.ਸੀ. ਵੇਣੁਗੋਪਾਲ ਜੀ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਇੱਛਾ ਪ੍ਰਗਟ ਕੀਤੀ ਹੈ। ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਇਹਨਾਂ ਲੀਡਰ ਸਾਹਿਬਾਨਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾਵੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...