October 5, 2026, 5:44 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ 'ਤੇ ਰਾਜ ਕੁਮਾਰ ਵੇਰਕਾ...

ਪੰਜਾਬ ਸਰਕਾਰ ਵੱਲੋਂ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ‘ਤੇ ਰਾਜ ਕੁਮਾਰ ਵੇਰਕਾ ਨੇ ਕੀਤੀ ਟਿੱਪਣੀ

Published on

----------- Advertisement -----------

ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਦੇ ਤਹਿਤ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ‘ਚੋਂ ਬਰਖਾਸਤ ਕਰ ਦਿੱਤਾ। ਇਸ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਨੇ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਸਿੰਗਲਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨ ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਪਾਰਟੀ ਦੋ ਧੜਿਆਂ ਵਿੱਚ ਵੰਡੀ ਜਾਪਦੀ ਹੈ।
ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖੇਮੇਂ ਨੇ ਜਿੱਥੇ ਇਸ ਕਾਰਵਾਈ ਲਈ ਸੀਐਮ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ, ਉੱਥੇ ਪਿਛਲੀ ਚੰਨੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਇਸ ਸਾਰੀ ਘਟਨਾ ਨੂੰ ‘ਕਮਿਸ਼ਨ ਦੀ ਲੜਾਈ’ ਦੱਸਿਆ ਹੈ।
ਰਾਜਕੁਮਾਰ ਵੇਰਕਾ ਨੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲੇ ਤੋਂ ਬਾਅਦ ਇੱਕ ਵੀਡੀਓ ਜਾਰੀ ਕੀਤੀ। ਇਸ ਵੀਡੀਓ ‘ਚ ਵੇਰਕਾ ਨੇ ਕਿਹਾ ਕਿ “ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਜੇ ਸਿੰਗਲਾ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ। ਅਸਲ ਵਿੱਚ ਇਹ ਕਮਿਸ਼ਨ ਦਾ ਵਿਵਾਦ ਹੈ।” ਉਨ੍ਹਾਂ ਦੋਸ਼ ਲਾਇਆ ਕਿ ” ਅਸਲ ਵਿੱਚ ‘ਆਪ’ ਸਰਕਾਰ ਵਿੱਚ ਕਿਸੇ ਵੀ ਮੰਤਰੀ ਨੂੰ ਕਮਿਸ਼ਨ ਮੰਗਣ ਦਾ ਅਧਿਕਾਰ ਨਹੀਂ ਹੈ। ਕਮਿਸ਼ਨ ਦੀ ਮੰਗ ਲਈ ਕੇਜਰੀਵਾਲ ਦੀਆਂ ਆਪਣੀਆਂ ਟੀਮਾਂ ਪੰਜਾਬ ਵਿੱਚ ਬੈਠੀਆਂ ਹੋਈਆਂ ਹਨ।”
ਵੇਰਕਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੂੰ ਚੰਦਾ ਲੱਖਾਂ ਰੁਪਏ ਵਿੱਚ ਇਕੱਠਾ ਹੁੰਦਾ ਹੈ ਅਤੇ ਉਹ ਚੋਣਾਂ ਵਿੱਚ ਕਰੋੜਾਂ ਰੁਪਏ ਖਰਚ ਕਰ ਰਹੇ ਹਨ। ਇਹ ਪੈਸਾ ਕਿੱਥੋਂ ਆ ਰਿਹਾ ਹੈ? ਵੇਰਕਾ ਨੇ ਨੇ ਅੱਗੇ ਕਿਹਾ ਕਿ ਅਸਲ ‘ਚ ਵਿਜੇ ਸਿੰਗਲਾ ਖਿਲਾਫ ਮਾਮਲਾ ਦਰਜ ਕਰਕੇ ਛੋਟੀ ਮੱਛੀ ‘ਤੇ ਹੇਠ ਪਾਇਆ ਗਿਆ ਹੈ ਜਦ ਕਿ ਕੇਜਰੀਵਾਲ ਦਾ ਤਾ ਸਾਰਾ ਛੱਪੜ ਹੀ ਗੰਦਾ ਹੈ।
ਓਧਰ ਨਵਜੋਤ ਸਿੱਧੂ ਦੇ ਸਲਾਹਕਾਰ ਸੁਰਿੰਦਰ ਡੱਲਾ ਨੇ ਆਪਣੇ ਟਵੀਟ ‘ਚ ਕਿਹਾ ਕਿ ਇਸ ਦਲੇਰੀ ਭਰੇ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ। ਕੀ ਹੁਣ ਪਿਛਲੀ ਸਰਕਾਰ ਦੇ ਘਪਲੇਬਾਜ਼ ਮੰਤਰੀਆਂ ਦਾ ਨੰਬਰ ਵੀ ਲੱਗੇਗਾ? ਨਜਾਇਜ਼ ਸ਼ਰਾਬ ਅਤੇ ਰੇਤਾ ਵੇਚਣ ਵਾਲਿਆਂ ਦੇ ਨਾਂ ਵੀ ਸਾਹਮਣੇ ਲਿਆਏ ਜਾਣ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...