June 26, 2026, 4:02 am
----------- Advertisement -----------
HomeNewsLatest Newsਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੂੰ ਖਾਲੀ ਕਰਨੇ ਪੈਣਗੇ ਸਰਕਾਰੀ ਘਰ; ਨੋਟਿਸ...

ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੂੰ ਖਾਲੀ ਕਰਨੇ ਪੈਣਗੇ ਸਰਕਾਰੀ ਘਰ; ਨੋਟਿਸ ਜਾਰੀ

Published on

----------- Advertisement -----------

ਪੰਜਾਬ ਵਿਧਾਨ ਸਭਾ ਨੇ ਨਵੇਂ ਚੁਣੇ ਸੰਸਦ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਵਿੰਦਰ ਸਿੰਘ ਰੰਧਾਵਾ ਨੂੰ ਵਿਧਾਇਕਾਂ ਵਜੋਂ ਅਲਾਟ ਕੀਤੇ ਨਿਵਾਸਾਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਿਯਮਾਂ ਅਨੁਸਾਰ 20 ਜੂਨ ਤੋਂ 15 ਦਿਨਾਂ ਦੇ ਅੰਦਰ – ਅੰਦਰ ਘਰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦਈਏ ਕਿ ਉਹ ਨਿਰਧਾਰਤ ਸਮੇਂ ਤੋਂ ਬਾਅਦ ਵੀ ਜੇਕਰ ਕੁਝ ਸਮੇਂ ਲਈ ਇਥੇ ਰਹਿੰਦੇ ਹਨ ਤਾਂ ਇਸ ਦੌਰਾਨ ਉਨ੍ਹਾਂ ਨੂੰ ਉਚਿਤ ਕਿਰਾਇਆ ਅਦਾ ਕਰਨਾ ਹੋਵੇਗਾ।
ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸਨ। ਜਦਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਤੋਂ ਵਿਧਾਇਕ ਸਨ। ਹੁਣ ਉਹ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਦੋਵਾਂ ਨੇ ਹੁਣ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਧਾਨ ਸਭਾ ਸਪੀਕਰ ਨੇ ਵੀ ਅਸਤੀਫਾ ਪ੍ਰਵਾਨ ਕਰ ਲਿਆ ਹੈ। ਅਜਿਹੇ ‘ਚ ਉਨ੍ਹਾਂ ਨੂੰ ਹੁਣ ਸਰਕਾਰੀ ਘਰ ਖਾਲੀ ਕਰਨਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...