ਅੱਜ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸਦੇ 6 ਸਾਥੀਆਂ ਨੂੰ ਕਾਬੂ ਕੀਤਾ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਬਿਆਨ ਦਿੱਤਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਹੈ।

ਰਾਜਾ ਵੜਿੰਗ ਨੇ ਟਵੀਟ ਕੀਤਾ ਕਿ “ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ। ਚਾਹੇ ਮਜਬੂਰੀ ਵੱਸ ਹੀ, ਪੰਜਾਬ ਪੁਲਿਸ ਆਪਣਾ ਕੰਮ ਕਰ ਰਹੀ ਹੈ। ਸਾਰੇ ਪੰਜਾਬੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਬੇਨਤੀ ਕੀਤੀ ਜਾਂਦੀ ਹੈ।”