ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੰਮ੍ਰਿਤਸਰ ‘ਚ ਲੁੱਟ ਦੀ ਵਾਰਦਾਤ ‘ਤੇ ਵੱਡਾ ਬਿਆਨ ਦਿੱਤਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਅੰਮ੍ਰਿਤਸਰ ਨੇੜੇ ਕੱਥੂਨੰਗਲ ਵਿੱਚ ਦਿਨ-ਦਿਹਾੜੇ 18 ਲੱਖ ਰੁਪਏ ਦੀ ਲੁੱਟ ਦੀ ਘਟਨਾ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਰੋਜ਼ਾਨਾ ਦੀ ਗੱਲਾਂ ਬਣ ਗਈਆਂ ਹਨ ਕਿ ਲੋਕ ਹੁਣ ਇਨ੍ਹਾਂ ਦੇ ਆਦੀ ਹੋ ਗਏ ਹਨ।
ਉਨ੍ਹਾਂ ਕਿਹਾ ਹੈ ਕਿ ਅਪਰਾਧੀ ਬਿਨਾਂ ਕਿਸੇ ਕਾਨੂੰਨ ਦੇ ਡਰ ਤੋਂ ਪੰਜਾਬ ਵਿੱਚ ਪਨਾਹਗਾਹ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ 20 ਸਾਲਾ ਨੌਜਵਾਨ ਦੀ ਹੱਤਿਆ ਸਿਰਫ਼ ਇਸ ਲਈ ਕਰ ਦਿੱਤੀ ਗਈ ਸੀ, ਕਿਉਂਕਿ ਉਸਦਾ ਪਰਿਵਾਰ ਅਗਵਾਕਾਰਾਂ ਨੂੰ 30 ਲੱਖ ਰੁਪਏ ਦੀ ਫਿਰੌਤੀ ਨਹੀਂ ਦੇ ਸਕਿਆ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਲੋਕਾਂ ਵਿੱਚ ਡਰ ਅਤੇ ਸਹਿਮ ਦੀ ਭਾਵਨਾ ਪੈਦਾ ਹੁੰਦੀ ਹੈ। ਅਜਿਹੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ।












