November 21, 2026, 6:03 pm
----------- Advertisement -----------
HomeNewsLatest Newsਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਰਾਜਾ ਵੜਿੰਗ ਨੇ ਪਾਰਟੀ ਦੀ ਮਜ਼ਬੂਤੀ ਲਈ 3-ਡੀ...

ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਰਾਜਾ ਵੜਿੰਗ ਨੇ ਪਾਰਟੀ ਦੀ ਮਜ਼ਬੂਤੀ ਲਈ 3-ਡੀ ਦੇ ਏਜੰਡੇ ‘ਤੇ ਦਿੱਤਾ ਜ਼ੋਰ

Published on

----------- Advertisement -----------

ਸੂਬਾ ਕਾਂਗਰਸ ਕਮੇਟੀ ਦੇ ਨੌਜਵਾਨ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਆਸ਼ੂ ਨੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 22 ਅਪ੍ਰੈਲ : ਪੰਜਾਬ ਕਾਂਗਰਸ ਕਮੇਟੀ ਦੇ ਨੌਜਵਾਨ ਪ੍ਰਧਾਨ ਵਜੋਂ ਅੱਜ ਅਹੁਦਾ ਸੰਭਾਲਣ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਨੂੰ ਮਜ਼ਬੂਤ ​​ਕਰਨ ਲਈ 3-ਡੀ ਡਸਿਪਲਨ, ਡੈਡੀਕੇਸ਼ਨ ਅਤੇ ਡਾਇਲਾਗ ਦਾ ਮੰਤਰ ਦਿੱਤਾ ਹੈ।
ਰਾਜਾ ਵੜਿੰਗ ਨੇ ਪਾਰਟੀ ਦੇ ਸੀਨੀਅਰ ਆਗੂਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸੈਂਕੜੇ ਵਰਕਰਾਂ ਦੀ ਹਾਜ਼ਰੀ ਵਿੱਚ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੇ ਨਾਲ ਸਹੁੰ ਚੁੱਕੀ ਅਤੇ ਅਹੁਦਾ ਸੰਭਾਲਿਆ।
ਇਸ ਮੌਕੇ ਪਾਰਟੀ ਵਿੱਚ ਅਨੁਸ਼ਾਸਨ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਵੜਿੰਗ ਨੇ ਕਿਹਾ ਕਿ ਇਹ ਸਭ ਤੋਂ ਵੱਧ ਮਹੱਤਵ ਰੱਖਦਾ ਹੈ, ਕਿਉਂਕਿ ਕੋਈ ਵੀ ਸੰਸਥਾ ਭਾਵੇਂ ਸਿਆਸੀ ਹੋਵੇ ਜਾਂ ਵਪਾਰਕ, ​​ਅਨੁਸ਼ਾਸਨ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦੀ। ਉਨ੍ਹਾਂ ਪਾਰਟੀ ਦੇ ਸਾਥੀਆਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ, ਭਰੋਸਾ ਦਿੱਤਾ ਕਿ ਉਹ ਆਪਣੇ ਮਿਸ਼ਨ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਉਹ ਇਹ ਯਕੀਨੀ ਬਣਾਉਣਗੇ ਕਿ ਪਾਰਟੀ ਅੰਦਰ ਸੰਵਾਦ ਅਤੇ ਵਿਚਾਰ-ਵਟਾਂਦਰਾ ਹੋਵੇ, ਤਾਂ ਜੋ ਹਰ ਕਿਸੇ ਦੀ ਗੱਲ ਸੁਣੀ ਜਾ ਸਕੇ।
ਉਨ੍ਹਾਂ ਆਪਸੀ ਗੱਲਬਾਤ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਇਕੱਲਾ ਸਭ ਕੁਝ ਨਹੀਂ ਕਰ ਸਕਦਾ ਅਤੇ ਉਸਨੂੰ ਸਾਰਿਆਂ ਨੂੰ ਟੀਮ ਵਰਕ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ।
ਸੂਬਾ ਕਾਂਗਰਸ ਪ੍ਰਧਾਨ ਨੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ। ਜਿਨ੍ਹਾਂ ਨੇ ਪਾਰਟੀ ਲਈ ਸਭ ਕੁਝ ਬਲੀਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦਾ ਕਰਜ਼ਾ ਨਹੀਂ ਮੋੜ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ਼ ਇੱਕ ਸਿਆਸੀ ਪਾਰਟੀ ਨਹੀਂ, ਸਗੋਂ ਇੱਕ ਸੋਚ ਹੈ ਅਤੇ ਇਹ ਭਾਰਤ ਦੀ ਸੋਚ ਹੈ, ਜਿਸ ਨੇ ਹਮੇਸ਼ਾ ਚੁਣੌਤੀਆਂ ਨੂੰ ਪਾਰ ਪਾਇਆ ਹੈ।
ਇਸ ਤੋਂ ਪਹਿਲਾਂ, ਵਰਕਿੰਗ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੰਬੋਧਨ ਕਰਦਿਆਂ, ਭਾਰਤ ਭੂਸ਼ਣ ਆਸ਼ੂ ਨੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਲਈ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਗੂਆਂ ਤੇ ਵਰਕਰਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਏ.ਆਈ.ਸੀ.ਸੀ ਦੇ ਜਨਰਲ ਸਕੱਤਰ ਇੰਚਾਰਜ ਹਰੀਸ਼ ਚੌਧਰੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਦਲ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ, ਸੰਸਦ ਮੈਂਬਰ ਮਨੀਸ਼ ਤਿਵਾੜੀ, ਸ਼ਮਸ਼ੇਰ ਸਿੰਘ ਦੂਲੋਂ, ਜਸਬੀਰ ਸਿੰਘ ਡਿੰਪਾ, ਗੁਰਜੀਤ ਔਜਲਾ, ਸੀਨੀਅਰ ਆਗੂ ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਭਿੰਦਰ ਸਿੰਘ ਸਰਕਾਰੀਆ, ਸੁਖਪਾਲ ਸਿੰਘ ਖਹਿਰਾ, ਨਰੇਸ਼ ਪੁਰੀ, ਬਾਵਾ ਹੈਨਰੀ, ਹਰਦੇਵ ਸਿੰਘ ਲਾਡੀ, ਬਰਿੰਦਰਮੀਤ ਪਾਹੜਾ, ਬਲਵਿੰਦਰ ਧਾਲੀਵਾਲ, ਬਲਬੀਰ ਸਿੰਘ ਸਿੱਧੂ, ਕੈਪਟਨ ਸੰਦੀਪ ਸੰਧੂ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਆਦਿ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...