August 3, 2026, 11:52 am
----------- Advertisement -----------
HomeNewsLatest Newsਰਾਜਪਾਲ ਨਾਲ ਬੇਲੋੜੇ ਟਕਰਾਅ ਨੂੰ ਲੈ ਕੇ ਸਰਕਾਰ 'ਤੇ ਵਰ੍ਹੇ ਵੜਿੰਗ

ਰਾਜਪਾਲ ਨਾਲ ਬੇਲੋੜੇ ਟਕਰਾਅ ਨੂੰ ਲੈ ਕੇ ਸਰਕਾਰ ‘ਤੇ ਵਰ੍ਹੇ ਵੜਿੰਗ

Published on

----------- Advertisement -----------

ਚੰਡੀਗੜ੍ਹ, 24 ਸਤੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਪਾਲ ਨਾਲ ਬੇਲੋੜਾ ਟਕਰਾਅ ਪੈਦਾ ਕਰਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਸਨੂੰ ਝੂਠਾ ਮਾਣ ਦਾ ਮਾਮਲਾ ਬਣਾ ਦਿੱਤਾ ਹੈ। ਨਹੀਂ ਤਾਂ, ਰਾਜਪਾਲ ਵੱਲੋਂ ਮੰਗੀ ਗਈ ਕੁਝ ਜਾਣਕਾਰੀ ਦਾ ਜਵਾਬ ਦੇਣ ਵਿੱਚ ਕੀ ਦਿੱਕਤ ਹੈ, ਜੋ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ।
ਵੜਿੰਗ ਨੇ ਇਕ ਵਾਰ ਫਿਰ ਤੋੰ ਆਪਣੀ ਪਾਰਟੀ ਦੇ ਸਟੈਂਡ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਖਾਮੀਆਂ ਨੂੰ ਉਜਾਗਰ ਕਰਨ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰ ਨੂੰ ਅਮਨ-ਕਾਨੂੰਨ, ਵਿਗੜਦੀ ਵਿੱਤੀ ਹਾਲਤ, ਬੇਰੁਜ਼ਗਾਰੀ, ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਵਰਗੇ ਮਾਮਲਿਆਂ ਨੂੰ ਪਹਿਲ ਦੇਣੀ ਚਾਹੀਦੀ ਹੈ, ਤਾਂ ਰਾਜਪਾਲ ਖ਼ਿਲਾਫ਼ ਮੋਰਚਾ ਖੋਲ੍ਹਣਾ ਗਲਤ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ ‘ਆਪ’ ਸਰਕਾਰ ਵੱਲੋਂ ਲੋਕਾਂ ਦਾ ਧਿਆਨ ਆਪਣੀਆਂ ਨਾਕਾਮੀਆਂ ਤੋਂ ਭਟਕਾਉਣ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਪਹਿਲੀ ਨਜ਼ਰ ਚ ਇਸਦੇ ਬਹੁਮਤ ਨੂੰ ਕਿਸੇ ਨੇ ਵੀ ਚੁਣੌਤੀ ਨਹੀਂ ਦਿੱਤੀ ਤਾਂ ਭਰੋਸੇ ਦੀ ਵੋਟ ਲਿਆਉਣ ਦਾ ਕੋਈ ਆਧਾਰ ਨਹੀਂ ਹੈ। ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਮਝਦਾਰੀ ਤੋਂ ਕੰਮ ਲੈਣਾ ਚਾਹੀਦਾ ਹੈ ਅਤੇ ਰਾਜਪਾਲ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਬਚਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਰਾਜਪਾਲ ਲਈ ਏਜੰਡੇ ‘ਤੇ ਸਪੱਸ਼ਟਤਾ ਮੰਗਣੀ ਲਾਜ਼ਮੀ ਹੈ, ਕਿਉਂਕਿ ‘ਆਪ’ ਸਰਕਾਰ ਹਮੇਸ਼ਾ ਅਸਪਸ਼ਟ ਰਹੀ ਹੈ। ਇਕ ਪਾਸੇ ਸਰਕਾਰ ਦਾ ਕਹਿਣਾ ਹੈ ਕਿ ਉਹ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕਰੇਗੀ ਅਤੇ ਦੂਜੇ ਪਾਸੇ ਲੁਕਵੇਂ ਏਜੰਡੇ ਨਾਲ ਇਕ ਹੋਰ ਸੈਸ਼ਨ ਬੁਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਇਸ ਸਬੰਧ ਵਿੱਚ ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਦਾ ਵੀ ਹਵਾਲਾ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਸੰਵਿਧਾਨ ਦੀਆਂ ਸਬੰਧਤ ਧਾਰਾਵਾਂ ਦਾ ਜ਼ਿਕਰ ਕੀਤਾ ਹੈ। ਅਜਿਹਾ ਪਹਿਲਾਂ ਕਦੇ ਨਹੀਂ ਹੋਇਆ, ਜਿਸ ਲਈ ‘ਆਪ’ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਤੁਹਾਨੂੰ ਪਸੰਦ ਹੋਵੇ ਜਾਂ ਨਾ, ਪਰ ਰਾਜਪਾਲ ਸੂਬੇ ਦੇ ਸੰਵਿਧਾਨਕ ਮੁਖੀ ਹਨ ਅਤੇ ਉਨ੍ਹਾਂ ਵੱਲੋਂ ਮੰਗੀ ਗਈ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਦਾਨ ਕਰਨਾ ਉਨ੍ਹਾਂ ਪ੍ਰਤੀ ਤੁਹਾਡੀ ਜ਼ਿੰਮੇਵਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...