November 14, 2026, 4:30 am
----------- Advertisement -----------
HomeNewsBreaking Newsਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਤਾਜਪੋਸ਼ੀ 'ਚ ਨਵਜੋਤ ਸਿੱਧੂ ਵੀ ਪਹੁੰਚੇ,...

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਤਾਜਪੋਸ਼ੀ ‘ਚ ਨਵਜੋਤ ਸਿੱਧੂ ਵੀ ਪਹੁੰਚੇ, ਪਰ ਸਟੇਜ ‘ਤੇ ਨਹੀਂ ਆਏ

Published on

----------- Advertisement -----------

ਚੰਡੀਗੜ੍ਹ, 22 ਅਪ੍ਰੈਲ 2022 – ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਨਵੇਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਤਾਜਪੋਸ਼ੀ ਸਮਾਗਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੀ ਚਾਰਜ ਸੰਭਾਲਣਗੇ। ਨਵਜੋਤ ਸਿੱਧੂ ਵੀ ਸਮਰਥਕਾਂ ਨਾਲ ਇੱਥੇ ਪੁੱਜੇ ਹਨ। ਇਸ ਮੌਕੇ ਕਾਂਗਰਸ ਦੇ ਨਵੇਂ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕਾਂਗਰਸ ਪਾਰਟੀ ਜਿਸ ਹਾਲਤ ਵਿੱਚ ਹੈ, ਉਸ ਵਿੱਚ ਸਾਨੂੰ ਬਹੁਤ ਹੀ ਚੁਣੌਤੀਪੂਰਨ ਜ਼ਿੰਮੇਵਾਰੀ ਮਿਲੀ ਹੈ। ਕਾਂਗਰਸੀ ਵਰਕਰ ਨਿਰਾਸ਼ ਹਨ। ਅਸੀਂ ਇੱਕ ਅਜਿਹੀ ਕਾਂਗਰਸ ਬਣਾਵਾਂਗੇ ਜਿਸ ਵਿੱਚ ਕੋਈ ਨਿੱਜੀ ਬ੍ਰਾਂਡਿੰਗ ਨਹੀਂ ਹੋਵੇਗੀ। ਸਿਰਫ਼ ਕਾਂਗਰਸ ਦਾ ਝੰਡਾ ਹੀ ਹੋਵੇਗਾ। ਇਸ ਵਿੱਚ ਲੀਡਰਸ਼ਿਪ ਵਰਕਰ ਤੱਕ ਪਹੁੰਚ ਕਰੇਗੀ।

ਇਸ ਮੌਕੇ ਸਿੱਧੂ ਨੇ ਕਿਹਾ ਕਿ ਕਾਂਗਰਸ 5 ਸਾਲਾਂ ਦੇ ਮਾਫੀਆ ਰਾਜ ਕਾਰਨ ਹਾਰੀ ਹੈ। ਮਾਫੀਆ ਨਾਲ ਲੜਾਈ ਕਿਸੇ ਇੱਕ ਵਿਅਕਤੀ ਖਿਲਾਫ ਨਹੀਂ ਸਗੋਂ ਸਿਸਟਮ ਖਿਲਾਫ ਸੀ। ਇਸ ਦੇ ਪਿੱਛੇ ਕੁਝ ਲੋਕ ਸਨ। ਜਿਸ ਵਿੱਚ ਮੁੱਖ ਮੰਤਰੀ ਵੀ ਸ਼ਾਮਿਲ ਹੋ ਸਕਦੇ ਹਨ। ਅੱਜ ਵੀ ਪੰਜਾਬ ਦੀ ਹੋਂਦ ਦੀ ਲੜਾਈ ਹੈ, ਕਿਸੇ ਅਹੁਦੇ ਲਈ ਨਹੀਂ। ਜਿਸ ਦਿਨ ਪੰਜਾਬ ‘ਚੋਂ ਮਾਫੀਆ ਖਤਮ ਹੋ ਜਾਵੇਗਾ, ਸੂਬਾ ਫਿਰ ਤੋਂ ਖੜ੍ਹਾ ਹੋ ਜਾਵੇਗਾ। ਇਸ ਸਮਾਗਮ ਵਿੱਚ ਕਾਂਗਰਸ ਦੇ ਸਾਰੇ ਦਿੱਗਜ ਆਗੂ ਪੁੱਜੇ ਹੋਏ ਹਨ। ਪਾਰ ਤੁਹਾਨੂੰ ਇਥੇ ਦੱਸ ਦਈਏ ਕੇ ਨਵਜੋਤ ਸਿੱਧੂ ਵੀ ਸਮਰਥਕਾਂ ਨਾਲ ਇੱਥੇ ਚੰਡੀਗੜ੍ਹ ਪੁੱਜੇ ਪਰ ਸਟੇਜ ‘ਤੇ ਨਹੀਂ ਆਏ। ਹਾਲਾਂਕਿ ਇਸ ਮੌਕੇ ਸਾਬਕਾ ਸੀਐਮ ਚਰਨਜੀਤ ਚੰਨੀ ਤੋਂ ਇਲਾਵਾ ਪ੍ਰਤਾਪ ਬਾਜਵਾ ਸਮੇਤ ਸਾਰੇ ਸੀਨੀਅਰ ਆਗੂ ਮੌਜੂਦ ਹਨ।

ਪੰਜਾਬ ਵਿੱਚ ਚੋਣਾਂ ਤੋਂ ਕਰੀਬ 5 ਮਹੀਨੇ ਪਹਿਲਾਂ ਕਾਂਗਰਸ ਨੇ ਅਚਾਨਕ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਸੀ। ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਸਿੱਧੂ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ। ਫਿਰ ਕਾਂਗਰਸ ਹਾਈਕਮਾਂਡ ਨੇ ਚਰਨਜੀਤ ਚੰਨੀ ਨੂੰ ਸੀ.ਐਮ. ਬਣਾਇਆ। ਇਸ ਤੋਂ ਬਾਅਦ ਸਿੱਧੂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੂੰ ਸੀਐਮ ਚਿਹਰਾ ਬਣਾ ਕੇ ਕਾਂਗਰਸ ਚੋਣ ਲੜਨੀ ਚਾਹੀਦੀ ਹੈ। ਕਾਂਗਰਸ ਨੇ ਚੰਨੀ ‘ਤੇ ਮੁੜ ਭਰੋਸਾ ਜਤਾਇਆ ਹੈ। ਜਿਸ ਤੋਂ ਬਾਅਦ ਸਿੱਧੂ ਨੇ ਪ੍ਰਚਾਰ ਤੋਂ ਦੂਰੀ ਬਣਾ ਲਈ। ਚੋਣਾਂ ਤੋਂ ਬਾਅਦ ਸੋਨੀਆ ਗਾਂਧੀ ਨੇ ਸਿੱਧੂ ਦਾ ਅਸਤੀਫਾ ਸਵੀਕਾਰ ਕਰ ਲਿਆ। ਸਿੱਧੂ ਮੁੜ ਪ੍ਰਧਾਨ ਬਣਨਾ ਚਾਹੁੰਦਾ ਸੀ ਪਰ ਕਾਂਗਰਸ ਨੇ ਰਾਜਾ ਵੜਿੰਗ ਨੂੰ ਪ੍ਰਧਾਨ ਬਣਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...