April 20, 2026, 5:46 pm
----------- Advertisement -----------
HomeNewsLatest Newsਟ੍ਰਾਈਸਿਟੀ ਦੇ ਬਾਹਰੋਂ ਆਉਣ ਵਾਲੇ ਵਾਹਨਾਂ 'ਤੇ ਡਬਲ ਪਾਰਕਿੰਗ ਫੀਸ ਲਗਾਉਣਾ ਬਿਲਕੁਲ...

ਟ੍ਰਾਈਸਿਟੀ ਦੇ ਬਾਹਰੋਂ ਆਉਣ ਵਾਲੇ ਵਾਹਨਾਂ ‘ਤੇ ਡਬਲ ਪਾਰਕਿੰਗ ਫੀਸ ਲਗਾਉਣਾ ਬਿਲਕੁਲ ਪੱਖਪਾਤੀ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 28 ਜੁਲਾਈ (ਬਲਜੀਤ ਮਰਵਾਹਾ) : ਪੰਜਾਬ ਦੇ ਮਾਨਯੋਗ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਨਗਰ ਨਿਗਮ ਵੱਲੋਂ ਟ੍ਰਾਈਸਿਟੀ ਤੋਂ ਬਾਹਰੋਂ ਆਉਣ ਵਾਲੇ ਵਾਹਨਾਂ ਲਈ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਦੁੱਗਣੀ ਕਰਨ ਦੇ ਫੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਪਾਰਕਿੰਗ ਫ਼ੀਸ ਵਿੱਚ ਕੀਤੇ ਵਾਧੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵੱਲੋਂ ਚੰਡੀਗੜ੍ਹ ਵਿੱਚ ਪਾਰਕਿੰਗ ਦੀ ਵਰਤੋਂ ਕਰਦਿਆਂ ਟਰਾਈਸਿਟੀ ਦੇ ਬਾਹਰੋਂ ਆਉਣ ਵਾਲੇ ਵਾਹਨਾਂ ‘ਤੇ ਦੋਹਰੀ ਪਾਰਕਿੰਗ ਫੀਸ ਵਸੂਲਣ ਦੀ ਮਨਜ਼ੂਰੀ ਦੇਣ ਦਾ ਚੰਡੀਗੜ੍ਹ ਨਗਰ ਨਿਗਮ ਦਾ ਪੱਖਪਾਤੀ ਫੈਸਲਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮਿਊਂਸੀਪਲ ਕਾਰਪੋਰੇਸ਼ਨ ਦੁਆਰਾ ਨਿਰਧਾਰਿਤ ਕੀਤੀ ਨਵੀਆਂ ਦਰਾਂ ਪੂਰੀ ਤਰ੍ਹਾਂ ਨਾਲ ਪੱਖਪਾਤੀ ਹਨ।

ਇਸ ਤਾਨਾਸ਼ਾਹੀ ਕਦਮ ਲਈ ਨਗਰ ਨਿਗਮ ਦੀ ਆਲੋਚਨਾ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਨੂੰ ਪਹਿਲਾਂ ਰਾਜਪਾਲ ਨਾਲ ਇਸ ਪ੍ਰਸਤਾਵ ‘ਤੇ ਚਰਚਾ ਕਰਨੀ ਚਾਹੀਦੀ ਸੀ ਜੋ ਯੂ.ਟੀ. ਪ੍ਰਸ਼ਾਸਕ ਅਤੇ ਚੰਡੀਗੜ੍ਹ ਦੇ ਨਿਗਰਾਨ ਵੀ ਹਨ। ਕਿਉਂਕਿ ਇਸ ਕਦਮ ਨਾਲ ਰੋਜ਼ੀ-ਰੋਟੀ, ਪੜ੍ਹਾਈ, ਡਾਕਟਰੀ ਇਲਾਜ ਜਾਂ ਹੋਰ ਕੰਮਾਂ ਲਈ ਰੋਜ਼ਾਨਾ ਚੰਡੀਗੜ੍ਹ ਆਉਣ-ਜਾਣ ਵਾਲਿਆਂ ‘ਤੇ ਮਾੜਾ ਅਸਰ ਪਵੇਗਾ, ਇਸ ਲਈ ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਰਾਜਪਾਲ ਸਾਹਬ ਨੇ ਗੰਭੀਰ ਚਿੰਤਾ ਦੇ ਮੁੱਦੇ ‘ਤੇ ਚੁੱਪੀ ਧਾਰੀ ਰੱਖੀ।

ਭਾਜਪਾ ‘ਤੇ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਆਪਣੀਆਂ ਜਾਣ-ਬੁੱਝ ਕੇ ਕੋਸ਼ਿਸ਼ਾਂ ਕਰਨ ਦਾ ਦੋਸ਼ ਲਗਾਉਂਦੇ ਹੋਏ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੀ ਅਲਾਟਮੈਂਟ ਅਤੇ ਹੁਣ ਟ੍ਰਾਈਸਿਟੀ ਦੇ ਬਾਹਰੋਂ ਆਉਣ ਵਾਲੇ ਵਾਹਨਾਂ ਲਈ ਪਾਰਕਿੰਗ ਦਰਾਂ ‘ਚ ਵਾਧਾ, ਭਾਜਪਾ ਨੇ ਆਪਣੇ ਨਾਪਾਕ ਮਨਸੂਬਿਆਂ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਸਪਸ਼ਟ ਤੌਰ ‘ਤੇ ਇਹਨਾਂ ਦੇ ਅਸਲੀ ਚਿਹਰੇ ਨੂੰ ਬੇਨਕਾਬ ਕਰਦਾ ਹੈ ਕਿ ਇਹ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਨਹੀਂ ਹਨ।

ਇਹ ਕਹਿੰਦਿਆਂ ਕਿ ਚੰਡੀਗੜ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਸਰਾਸਰ ਬੇਇਨਸਾਫੀ ਹੈ ਕਿ ਪੰਜਾਬ ਦੇ ਲੋਕ ਰਾਜਧਾਨੀ ਦੇ ਦੌਰੇ ‘ਤੇ ਆਪਣੇ ਵਾਹਨਾਂ ਦੀ ਪਾਰਕਿੰਗ ਲਈ ਦੁੱਗਣੀ ਕੀਮਤ ਅਦਾ ਕਰਨ,ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁਖੀ ਨੇ ਰਾਜਪਾਲ ਨੂੰ ਇਸ ‘ਤੇ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਅਪੀਲ ਕੀਤੀ। ਵੜਿੰਗ ਨੇ ਕਿਹਾ ਕਿ ਮਸਲਾ ਗੰਭੀਰ ਹੋਣ ਕਾਰਨ ਇਹ ਸੂਬੇ ਦੇ ਹਿੱਤ ਵਿੱਚ ਹੋਵੇਗਾ ਜੇਕਰ ਪੰਜਾਬ ਦੇ ਹਿੱਤਾਂ ਅਤੇ ਇਸਦੇ ਅਧਿਕਾਰਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸ਼ਹਿਰ ਦੀ ਯਾਤਰਾ ਕਰਨ ਵਾਲੇ ਲੋਕਾਂ ਨੂੰ ਬੇਗਾਨਿਆਂ ਵਾਂਗ ਮਹਿਸੂਸ ਨਾ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...