October 6, 2026, 3:22 pm
----------- Advertisement -----------
HomeNewsLatest Newsਮੂਸੇਵਾਲਾ ਦੇ ਪਿਤਾ ਨੂੰ ਦਿੱਤੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਣ ਡੀਜੀਪੀ: ਰਾਜਾ...

ਮੂਸੇਵਾਲਾ ਦੇ ਪਿਤਾ ਨੂੰ ਦਿੱਤੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਣ ਡੀਜੀਪੀ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 22 ਜੁਲਾਈ: ਬੀਤੇ ਦਿਨੀਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਧਮਕੀਆਂ ਦਿੱਤੀਆਂ ਗਈਆਂ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ।
ਬਲਕੋਰ ਸਿੰਘ ਨੂੰ ਦਿੱਤੀਆਂ ਧਮਕੀਆਂ ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਪਹਿਲਾਂ ਵੀ ਸੁਰੱਖਿਆ ਅਤੇ ਖੁਫੀਆ ਤੰਤਰ ਨੂੰ ਲੈ ਕੇ ਵੱਡੀ ਗਲਤੀ ਕਾਰਨ ਅਸੀਂ ਸਿੱਧੂ ਮੂਸੇਵਾਲਾ ਦੀ ਕੀਮਤੀ ਜਾਨ ਗੁਆ ​​ਚੁੱਕੇ ਹਾਂ ਅਤੇ ਇਸ ਵਾਰ ਸਾਨੂੰ ਹੋਰ ਵੀ ਚੌਕਸ ਰਹਿਣ ਦੀ ਲੋੜ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਆਸ ਪ੍ਰਗਟਾਈ ਹੈ ਕਿ ਮਰਹੂਮ ਮੂਸੇਵਾਲਾ ਦੇ ਮਾਪਿਆਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ ਅਤੇ ਧਮਕੀਆਂ ਦੇਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਨਹੀਂ ਹੋਣੀ ਚਾਹੀਦੀ ਕਿ ਕੋਈ ਕਿਸੇ ਨੂੰ ਵੀ ਧਮਕੀਆਂ ਦੇਵੇ ਤੇ ਜਾਨੋਂ ਮਾਰ ਦੇਵੇ। ਉਨ੍ਹਾਂ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਭਰ ਅੰਦਰ ਲੋਕਾਂ ਵਿੱਚ ਡਰ ਦਾ ਮਾਹੌਲ ਹੈ।
ਇਸ ਦੌਰਾਨ ਵੜਿੰਗ ਨੇ ਹਿੰਸਾ ਅਤੇ ਕਤਲਾਂ ਵਿੱਚ ਸ਼ਾਮਲ ਲੋਕਾਂ ਨੂੰ ਇਹ ਰਾਹ ਛੱਡ ਕੇ ਆਮ ਜੀਵਨ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਮਾਰ ਕੇ ਤੁਹਾਨੂੰ ਕੁਝ ਨਹੀਂ ਮਿਲਦਾ, ਬਿਹਤਰ ਹੈ ਕਿ ਤੁਸੀਂ ਨਵੀਂ ਜ਼ਿੰਦਗੀ ਸ਼ੁਰੂ ਕਰੋ। ਉਨ੍ਹਾਂ ਦੱਸਿਆ ਕਿ ਕਿਵੇਂ ਇੱਕ ਵਿਅਕਤੀ ਦੀ ਗਲਤੀ ਨਾਲ ਪੂਰਾ ਪਰਿਵਾਰ ਬਰਬਾਦ ਹੋ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...