ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਆਪਣੇ ਜਨਮ ਦਿਨ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਪਹੁੰਚੇ। ਇਸ ਦੀ ਇਕ ਤਸਵੀਰ ਉਨ੍ਹਾਂ ਨੇ ਆਪਣੇ ਫੇਸਬੁੱਕ ‘ਤੇ ਵੀ ਸ਼ੇਅਰ ਕੀਤੀ ਹੈ। ਤਸਵੀਰ ਸ਼ੇਅਰ ਕਰਦੇ ਹੋਏ ਰਾਜਾ ਵੜਿੰਗ ਨੇ ਲਿਖਿਆ ਕਿ ‘ਅੱਜ ਆਪਣੇ ਜਨਮਦਿਨ ਮੌਕੇ ਗੁਰੂ ਚਰਨਾਂ ਵਿੱਚ ਸੀਸ ਨਿਵਾਇਆ। ਇਸ ਮੌਕੇ ਗੁਰੂ ਸਾਹਿਬ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਦੇ ਨਾਲ-ਨਾਲ ਹਮੇਸ਼ਾ ਪੰਜਾਬ ਨੂੰ ਚੜਦੀ ਕਲਾ ਵਿੱਚ ਰਖਣ ਦੀ ਅਰਜੋਈ ਵੀ ਕੀਤੀ।













