October 26, 2026, 7:13 am
----------- Advertisement -----------
HomeNewsLatest Newsਵੜਿੰਗ ਨੇ ਫਿਰਕੂ ਗਤੀਵਿਧੀਆਂ ਵਿੱਚ ਵਾਧੇ ਨੂੰ ਲੈ ਕੇ ਡੀਜੀਪੀ ਨੂੰ ਲਿੱਖਿਆ...

ਵੜਿੰਗ ਨੇ ਫਿਰਕੂ ਗਤੀਵਿਧੀਆਂ ਵਿੱਚ ਵਾਧੇ ਨੂੰ ਲੈ ਕੇ ਡੀਜੀਪੀ ਨੂੰ ਲਿੱਖਿਆ ਪੱਤਰ

Published on

----------- Advertisement -----------

ਚੰਡੀਗੜ੍ਹ, 7 ਅਕਤੂਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡੀ.ਜੀ.ਪੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਵਰਗੇ ਫਿਰਕੂ ਅਨਸਰਾਂ ਦੀਆਂ ਵੱਧ ਰਹੀਆਂ ਗਤੀਵਿਧੀਆਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਨੂੰ ਕਿਸੇ ਵੀ ਵਿਅਕਤੀ ਦੇ ਧਰਮ ਅਤੇ ਵਿਸ਼ਵਾਸ ਦਾ ਪ੍ਰਚਾਰ ਕਰਨ ‘ਤੇ ਕੋਈ ਇਤਰਾਜ਼ ਨਹੀਂ ਹੈ। ਪਰ ਲੋਕਾਂ ਨੂੰ ਹਿੰਸਾ ਲਈ ਉਕਸਾਉਣਾ ਅਸਵੀਕਾਰਨਯੋਗ ਹੈ।
ਡੀਜੀਪੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ 29 ਸਤੰਬਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਉਨ੍ਹਾਂ (ਅੰਮ੍ਰਿਤਪਾਲ) ਨੇ ਜਿਸ ਤਰ੍ਹਾਂ ਦੀ ਗੱਲ ਕਹੀ, ਉਸਨੇ ਸੂਬੇ ਦੇ ਲੋਕਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਜਿਸ ਤਰ੍ਹਾਂ ਦੇ ਭਾਸ਼ਣ ਦਿੱਤੇ ਗਏ, ਉਹ ਧਾਰਮਿਕ ਪ੍ਰੋਗਰਾਮ ਤੋਂ ਕੋਹਾਂ ਦੂਰ ਸਨ। ਅੰਮ੍ਰਿਤਪਾਲ ਅਤੇ ਉਸ ਨਾਲ ਮੌਜੂਦ ਲੋਕਾਂ ਵੱਲੋਂ ਦਿੱਤੇ ਗਏ ਭਾਸ਼ਣਾਂ ਵਿੱਚ ਵਰਤੀ ਗਈ ਭਾਸ਼ਾ ਅਤੇ ਲਹਿਜ਼ਾ ਨਿਰੋਲ ਧਾਰਮਿਕ ਨਹੀਂ ਸੀ। ਉਨ੍ਹਾਂ ਨੂੰ ਕੁਝ ਕਥਨਾਂ ਦੇ ਅਰਥਾਂ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਵੜਿੰਗ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਬਿਆਨ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਸਮਰੱਥਾ ਰੱਖਦੇ ਹਨ। ਸੋਸ਼ਲ ਮੀਡੀਆ ਦੇ ਇਸ ਯੁੱਗ ਵਿੱਚ ਖ਼ਤਰਾ ਹੋਰ ਵੀ ਵੱਧ ਗਿਆ ਹੈ।
ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਪੁਲਿਸ ਪਹਿਲਾਂ ਹੀ ਇਸ ਮਾਮਲੇ ‘ਤੇ ਨਜ਼ਰ ਰੱਖ ਰਹੀ ਹੈ। ਉਹ ਇੱਕ ਜ਼ਿੰਮੇਵਾਰ ਪੰਜਾਬੀ ਅਤੇ ਦੇਸ਼ ਦੇ ਚਿੰਤਤ ਨਾਗਰਿਕ ਹੋਣ ਦੇ ਨਾਤੇ ਤੁਹਾਨੂੰ ਅਪੀਲ ਕਰਦੇ ਹਨ ਕਿ ਅਜਿਹੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇ ਤਾਂ ਜੋ ਸਥਿਤੀ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕੇ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ‘ਵਾਰਿਸ ਪੰਜਾਬ ਦੇ’ ਸੰਸਥਾ ਦਾ ਮਕਸਦ ਕੀ ਹੈ ਅਤੇ ਅੰਮ੍ਰਿਤਪਾਲ ਇੱਥੇ ਕਿਵੇਂ ਪਹੁੰਚਿਆ, ਜੋ ਕਿ ਦੁਬਈ ‘ਚ ਸੈਟਲ ਸੀ। ਜਿੱਥੇ ਉਸਨੇ ਪਲਾਇਣ ਕਰਨ ਤੋਂ ਬਾਅਦ ਆਪਣਾ ਜ਼ਿਆਦਾਤਰ ਸਮਾਂ ਬਿਤਾਇਆ। ਉਨ੍ਹਾਂ ਕਿਹਾ ਕਿ ਪੰਜਾਬ ਹਿੰਸਾ ਅਤੇ ਖੂਨ-ਖਰਾਬੇ ਦੇ ਇੱਕ ਹੋਰ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਹ ਕਿਸੇ ਨੂੰ ਡਰਾ-ਧਮਕਾ ਨਹੀਂ ਰਹੇ, ਪਰ ਨਾਲ ਹੀ ਇੱਕ ਜ਼ਿੰਮੇਵਾਰ ਪੰਜਾਬੀ ਹੋਣ ਦੇ ਨਾਤੇ ਆਪਣੇ ਆਲੇ-ਦੁਆਲੇ ਦੇ ਹਾਲਾਤਾਂ ਨੂੰ ਦੇਖ ਕੇ ਅੱਖਾਂ ਬੰਦ ਵੀ ਨਹੀਂ ਕਰ ਸਕਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...