July 25, 2026, 12:45 am
----------- Advertisement -----------
HomeNewsLatest Newsਰਾਜਸਥਾਨ ਨੂੰ ਹੋਰ ਫਾਲਤੂ ਪਾਣੀ ਨਾ ਦਿੱਤਾ ਜਾਏ, ਰਾਜੇਵਾਲ ਨੇ ਮੁੱਖ ਮੰਤਰੀ...

ਰਾਜਸਥਾਨ ਨੂੰ ਹੋਰ ਫਾਲਤੂ ਪਾਣੀ ਨਾ ਦਿੱਤਾ ਜਾਏ, ਰਾਜੇਵਾਲ ਨੇ ਮੁੱਖ ਮੰਤਰੀ ਮਾਨ ਨੂੰ ਚਿੱਠੀ ਲਿਖ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ 19 ਮਈ 2023 : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਗੰਭੀਰ ਪਾਣੀ ਦੇ ਸੰਕਟ ਵਿੱਚੋਂ ਲੰਘ ਰਿਹਾ ਹੈ। ਸਾਡਾ ਧਰਤੀ ਹੇਠਲਾ ਪਾਣੀ ਤੇਜੀ ਨਾਲ ਖਤਮ ਹੋਣ ਜਾ ਰਿਹਾ ਹੈ। ਪਿਛਲੇ ਸਮਿਆਂ ਵਿੱਚ ਕੇਂਦਰ ਸਰਕਾਰਾਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਵਿੱਚ ਪੰਜਾਬ ਨਾਲ ਹਮੇਸ਼ਾ ਵੱਡਾ ਧੋਖਾ ਕੀਤਾ ਹੈ। ਰਾਜਸਥਾਨ ਜੋ ਨਾ ਤਾਂ ਸਾਡੇ ਦਰਿਆਵਾਂ ਲਈ ਰਾਏਪੇਰੀਅਨ ਸਟੇਟ ਹੈ ਅਤੇ ਨਾ ਹੀ ਸਾਡਾ ਕੋਈ ਦਰਿਆ ਰਾਜਸਥਾਨ ਵਿੱਚੋਂ ਲੰਘਦਾ ਹੈ। ਇਸਦੇ ਬਾਵਜੂਦ ਸਾਡੇ ਪਾਣੀਆਂ ਦਾ ਅੱਧੇ ਤੋਂ ਵੱਧ ਹਿੱਸਾ ਬਿਨਾਂ ਕਿਸੇ ਕਾਨੂੰਨ ਅਤੇ ਦਲੀਲ ਦੇ ਰਾਜਸਥਾਨ ਨੂੰ ਮੁਫਤ ਜਾ ਰਿਹਾ ਹੈ। ਇਸ ਵੇਲੇ ਜਦੋਂ ਸਾਡੀਆਂ ਆਪਣੀਆਂ ਪਾਣੀ ਦੀਆਂ ਲੋੜਾਂ ਪੂਰੀਆਂ ਨਹੀਂ ਹੋ ਰਹੀਆਂ ਤਾਂ ਹਰਿਆਣੇ ਦੇ ਕੁਝ ਮੈਂਬਰ ਪਾਰਲੀਮੈਂਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉੱਤੇ 1250 ਕਿਊਸਿਕ ਹੋਰ ਫਾਲਤੂ ਪਾਣੀ ਲੈਣ ਲਈ ਦਬਾਅ ਪਾ ਰਹੇ ਹਨ। ਪਤਾ ਲੱਗਾ ਹੈ ਕਿ ਅਗਲੇ ਇੱਕ ਦੋ ਦਿਨਾਂ ਵਿੱਚ ਮੁੱਖ ਮੰਤਰੀ ਮਾਨ ਇਸ ਸਬੰਧੀ ਰਾਜਸਥਾਨ ਦੇ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ।
ਰਾਜੇਵਾਲ ਨੇ ਕਿਹਾ ਕਿ ਇਸ ਵੇਲੇ ਸਾਡੇ ਕੋਲ ਇੱਕ ਤੁਪਕਾ ਵੀ ਫਾਲਤੂ ਪਾਣੀ ਨਹੀਂ ਅਤੇ ਨਾ ਹੀ ਰਾਜਸਥਾਨ ਦਾ ਹੋਰ ਕੋਈ ਹੱਕ ਬਣਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਹ ਰਾਜਸਥਾਨ ਨੂੰ ਹੋਰ ਪਾਣੀ ਦੇਣ ਦੀ ਗਲਤੀ ਨਾ ਕਰਨ। ਇਹ ਗੈਰ- ਵਾਜਿਬ ਮੰਗ ਕਿਸੇ ਕੀਮਤ ਉੱਤੇ ਨਹੀਂ ਮੰਨੀ ਜਾਣੀ ਚਾਹੀਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...